ਹਰਿਆਣਾ ਦੇ ਨਾਲ ਲੱਗਦੇ ਬਾਰਡਰਾਂ ‘ਤੇ ਪੁਲਿਸ ਨਾਲ ਝੜਪ ਵਿਚਾਲੇ ਬਹੁਤ ਸਾਰੇ ਕਿਸਾਨ ਜ਼ਖਮੀ ਹੋਏ ਹਨ। ਪੰਜਾਬ ਸਰਕਾਰ ਇਨ੍ਹਾਂ ਸਾਰੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ। ਮਾਨ ਸਰਕਾਰ ਨੇ ਹਰਿਆਣਾ ਬਾਰਡਰ ਦੇ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਅਲਰਟ ਰਹਿਣ ਲਈ ਕਿਹਾ ਹੈ। ਉਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਤੇ ਕੱਲ੍ਹ ਪੰਜਾਬ ਦੇ ਸਾਰੇ ਹਸਪਤਾਲਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਜ਼ਖਮੀ ਕਿਸਾਨਾਂ ਨਾਲ ਲਗਾਤਾਰ ਰਾਬਤਾ ਕੀਤਾ ਜਾ ਰਿਹਾ ਹੈ। ਮੈਂ ਅੱਜ ਤੇ ਕੱਲ੍ਹ ਨੂੰ ਪੰਜਾਬ ਦੇ ਸਾਰੇ ਹਸਪਤਾਲਾਂ ਦਾ ਦੌਰਾ ਕਰਾਂਗਾ। ਸਾਡੇ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ।
ਕਿਸਾਨ ਸ਼ਾਂਤੀਪੂਰਵਕ ਮਾਰਚ ਕਰਕੇ ਆ ਰਹੇ ਸਨ ਤੇ ਅੱਗੇ ਆ ਕੇ ਉਨ੍ਹਾਂ ਨੂੰ ਰੋਕਿਆ ਜਾਂਦਾ ਹੈ ਤਾਂ ਉਨ੍ਹਾਂ ਤੇ ਪੁਲਿਸ ਵਿੱਚ ਝੜਪ ਹੋ ਗਈ। ਸ਼ੰਭੂ ਬਾਰਡਰ ‘ਤੇ ਕੱਲ੍ਹ ਜ਼ਿਆਦਾ ਮਾਰਚ ਸੀ, ਉਥੇ ਢਾਈ ਦਰਜਨ ਦੇ ਕਰੀਬ ਜ਼ਖਮੀ ਕਿਸਾਨਾਂ ਨੂੰ ਰਾਜਪੁਰਾ ਵਿੱਚ ਅਟੈਂਡ ਕੀਤਾ ਗਿਆ। ਵਿਚੋਂ ਗੰਭੀਰ ਮਰੀਜ਼ ਵੀ ਸਨ, ਜਿਨ੍ਹਾਂ ਦੇ ਫਰੈਕਚਰ ਹੋਇਆ ਹੈ। ਤਿੰਨ ਮਰੀਜ਼ਾਂ ਨੂੰ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬਾਕੀਆਂ ਨੂੰ ਡਿਸਚਾਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੈਂ ਨੂਰਪੁਰ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ ਤੇ ਮੁਕਤਸਰ ਸਾਹਿਬ, ਮਾਨਸਾ ਸਾਰਿਆਂ ਨੂੰ ਮੈਂ ਟਰੈਕ ਕਰ ਰਿਹਾ ਹਾਂ। ਐਮਰਜੇਂਸੀ ਸਾਰੇ ਇੰਤਜ਼ਾਮ ਕੀਤੇ ਗਏ ਹਨ। ਐਂਬੂਲੈਂਸ ਮੁਹੱਈਆ ਹੋਣਾ ਚਾਹੀਦਾ ਹੈ। ਸਾਡੇ ਕੋਲ ਜ਼ਿਆਦਾ ਕਿਸਾਨ ਹੀ ਆਏ ਹਨ। ਪੰਜਾਬ ਤੋਂ ਜਾਂਦੇ ਹੋਏ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਏ। ਜੇਕਰ ਉਨ੍ਹਾਂ ਨੂੰ ਸ਼ਾਂਤੀ ਨਾਲ ਜਾਣ ਦਿੰਦੇ ਤਾਂ ਇਹ ਨੌਬਤ ਨਾ ਆਉਂਦੀ।
ਉਨ੍ਹਾਂ ਕਿਹਾ ਕਿ ਅੱਜ ਤੇ ਕੱਲ੍ਹ ਸਾਰੇ ਹਸਪਤਾਲਾਂ ਦਾ ਦੌਰਾ ਕਰਾਂਗਾ ਤਾਂ ਜ਼ਖਮੀਆਂ ਨੂੰ ਮਿਲਾਂਗਾ। ਸਾਰੀ ਮੈਡੀਕਲ ਸਹੂਲਤਾਂ ਦਾ ਪੂਰਾ ਇੰਤਜ਼ਾਮ ਕੀਤਾ ਹੋਇਆ ਹੈ। ਮੈਡੀਕਲ ਏਡ ਦੇਣਾ ਸਾਡਾ ਕੰਮ ਹੈ ਤੇ ਅਸੀਂ ਸਭ ਨੂੰ ਮੁਹੱਈਆ ਕਰਵਾਵਾਂਗੇ ਚਾਹੇ ਉਹ ਪੱਤਰਕਾਰ ਹੋਵੇ, ਪੁਲਿਸ ਹੋਵੇ ਜਾਂ ਕਿਸਾਨ ਹੋਣ।
ਇਹ ਵੀ ਪੜ੍ਹੋ : ਪੁਲਵਾਮਾ ਹਮ.ਲੇ ਦੀ ਬਰਸੀ ‘ਤੇ PM ਮੋਦੀ ਦੀ ਜਵਾਨਾਂ ਨੂੰ ਸ਼ਰਧਾਂਜਲੀ, ਬੋਲੇ-‘ਸ਼ਹੀਦਾਂ ਦਾ ਬਲੀਦਾਨ ਹਮੇਸ਼ਾ ਯਾਦ ਰਹੇਗਾ’
ਦੱਸ ਦੇਈਏ ਕਿ ਪੁਲਿਸ ਕਾਰਵਾਈ ਵਿੱਚ ਕਿਸਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਰਹੇ ਹਨ। ਇਸ ਦੌਰਾਨ ਮਾਨ ਸਰਕਾਰ ਉਨ੍ਹਾਂ ਨੇ ਜਿਸ ਦੇ ਚੱਲਦੇ ਵੱਡਾ ਫੈਸਲਾ ਲਿਆ ਹੈ। ਸੰਗਰੂਰ, ਪਟਿਆਲਾ, ਡੇਰਾਬੱਸੀ, ਮਾਨਸਾ ਤੇ ਬਠਿੰਡਾ ਦੇ ਹਸਪਤਾਲਾਂ ਵਿੱਚ ਅਲਰਟ ਕੀਤਾ ਗਿਆ ਹੈ ਤਾਂਜੋ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਵਿੱਚ ਕਿਸਾਨਾਂ ਦਾ ਇਲਾਜ ਕੀਤਾ ਜਾ ਸਕੇ। ਉਥੇ ਹੀ ਹਰਿਆਣਾ ਸਰਕਾਰ ਨੂੰ ਅੱਥਰੂ ਗੈਸ ਦੇ ਗੋਲੇ ਤੇ ਲਾਠੀਜਾਰਜ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਪੁਲਿਸ ਦੀ ਕਾਰਵਾਈ ਵਿੱਚ ਕਈ ਕਿਸਾਨ ਜ਼ਖਮੀ ਹੋਏ ਹਨ ਜੋ ਬਹੁਤ ਮੰਦਭਾਗਾ ਹੈ। ਉਹ ਕਿਸਾਨਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ –