ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਨਵ-ਨਿਯੁਕਤ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਹੋਏ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ: ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ, ਜੁਆਇੰਟ ਡਾਇਰੈਕਟਰ ਡਾ: ਰਣਬੀਰ ਸ਼ਰਮਾ ਅਤੇ ਯੋਜਨਾ ਅਫ਼ਸਰ ਦੀਪਕ ਹਾਜ਼ਰ ਸਨ।
ਮੰਤਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ 3000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 11 ਕਲਰਕ ਮੱਛੀ ਪਾਲਣ ਵਿਭਾਗ ਵਿੱਚ ਤਾਇਨਾਤ ਕੀਤੇ ਗਏ ਹਨ। ਸੂਬਾ ਸਰਕਾਰ ਨੇ ਇੱਕ ਸਾਲ ਦੀ ਪਿਛਲੀ ਤਿਮਾਹੀ ਦੌਰਾਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਇਹ ਵੀ ਪੜ੍ਹੋ : CM ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਕੀਤੀ ਜਾਰੀ
ਮੰਤਰੀ ਭੁੱਲਰ ਨੇ ਦੱਸਿਆ ਕਿ ‘ਆਪ’ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।
ਵੀਡੀਓ ਲਈ ਕਲਿੱਕ ਕਰੋ -: