ਮਾਨ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਹਿਲਾਂ ਪੂਰਨ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਨਾਲ ਪੰਜਾਬ ਨੂੰ ਸੌਗਾਤ ਦੇ ਰਹੇ ਹਨ। ਚੀਮਾ ਨੇ ਬਜਟ 2023-24 ਦੇ ਐਲਾਨ ਤੋਂ ਪਹਿਲਾਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਮੰਤਰੀ ਚੀਮਾ ਨੇ ਐਲਾਨ ਕੀਤਾ ਕਿ ਇਸ ਬਜਟ ਵਿਚ ਬਹੁਤ ਸਾਰੇ ਵਾਅਦੇ ਤੇ ਗਾਰੰਟੀਆਂ ਅਸੀਂ ਪੂਰਾ ਕਰਾਂਗੇ। ਬਜਟ ਹਰ ਵਰਗ ਨੂੰ ਧਿਆਨ ਵਿਚ ਰੱਖ ਕੇ ਬਣਾਇਆ ਗਿਆ ਹੈ। ਮਾਨ ਸਰਕਾਰ ਨੇ ਵਿਧਾਨ ਸਭਾ ਵਿਚ 2022-23 ਲਈ 1 ਲੱਖ 55 ਹਜ਼ਾਰ 860 ਕਰੋੜ ਦੇ ਬਜਟ ਖਰਚ ਦਾ ਅਨੁਮਾਨ ਰੱਖਿਆ ਸੀ ਜੋ ਸਾਲ 2021-22 ਤੋਂ 14 ਫੀਸਦੀ ਜ਼ਿਆਦਾ ਸੀ। ਇਸ ਵਾਰ ਮੰਤਰੀ ਚੀਮਾ ਵੱਲੋਂ ਇਸ ਤੋਂ ਵੱਧ ਅਨੁਮਾਨਤ ਬਜਟ ਖਰਚ ਤੇ ਚੋਣ ਪ੍ਰਚਾਰ ਦੇ ਸਮੇਂ ਦਿੱਤੀ ਗਾਰੰਟੀ ਪੂਰੀ ਕਰਨ ਦਾ ਅਨੁਮਾਨ ਵੀ ਲਗਾਇਆ ਜਾ ਰਿਹਾ ਹੈ।
ਮੰਤਰੀ ਚੀਮਾ ਨੇ ਵਚਨਬੱਧ ਖਰਚਿਆਂ ਲਈ 74,620 ਕਰੋੜ ਰੁਪਏ ਦੀ ਤਜਵੀਜ਼ ਰੱਖੀ, ਜੋ ਕਿ ਵਿੱਤੀ ਸਾਲ 2022-23 ਨਾਲੋਂ 12 ਫੀਸਦੀ ਵੱਧ ਹੈ। ਵਿੱਤੀ ਸਾਲ 2023-24 ਲਈ ਪੂੰਜੀਗਤ ਖਰਚਿਆਂ ਲਈ 11,782 ਕਰੋੜ ਰੁਪਏ ਦਾ ਐਲਾਨ ਕੀਤਾ, ਜੋ ਕਿ ਪਿਛਲੇ ਸਾਲ ਦੇ ਬਜਟ ਨਾਲੋਂ 22 ਫੀਸਦੀ ਵੱਧ ਹੈ। ਬੀਤੇ ਸਾਲ ਨਾਲੋਂ ਨਾਲੋਂ 26 ਫ਼ੀਸਦੀ ਦਾ ਵਾਧਾ। ਮੰਤਰੀ ਚੀਮਾ ਨੇ 1 ਲੱਖ 96 ਹਜ਼ਾਰ 462 ਕਰੋੜ ਕੁੱਲ ਬਜਟ ਪੇਸ਼ ਕਰਨ ਦੀ ਤਰਜੀਹ ਰੱਖੀ।
ਇਹ ਵੀ ਪੜ੍ਹੋ : ਬਜਟ ਪੇਸ਼ ਕਰਨ ਤੋਂ ਪਹਿਲਾਂ ਬੋਲੇ ਵਿੱਤ ਮੰਤਰੀ ਚੀਮਾ-‘ਸਰਕਾਰ ਹਰ ਗਾਰੰਟੀ ਨੂੰ ਕਰੇਗੀ ਪੂਰਾ’
ਚੀਮਾ ਨੇ ਕਿਹਾ ਕਿ ਅਸੀਂ ਸਿੱਖਿਆ ਤੇ ਸਿਹਤ ਖੇਤਰ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਤੱਕ 26 ਹਜ਼ਾਰ 797 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਝੋਨੇ ਦੀ ਸਿੱਧੀ ਬੀਜਾਈ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ। 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਪੂਰਾ ਹੋਇਆ।
ਵੀਡੀਓ ਲਈ ਕਲਿੱਕ ਕਰੋ -: