ਜਲੰਧਰ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ 66 ਫੁੱਟ ਰੋਡ ‘ਤੇ ਸਥਿਤ ਜਲੰਧਰ ਹਾਈਟਸ ਨੇੜੇ ਇਕ ਤੇਜ਼ ਰਫਤਾਰ ਕ੍ਰੇਟਾ ਕਾਰ ਨੇ 4 ਲੋਕਾਂ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ ‘ਚ ਇਕ ਵਿਅਕਤੀ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਦਰਅਸਲ ਤੇਜ਼ ਰਫਤਾਰ ਕ੍ਰੇਟਾ ਡਰਾਈਵਰ ਨੇ ਇਕ ਸਾਈਕਲ ਅਤੇ ਸੜਕ ਦੇ ਕਿਨਾਰੇ ਖੜ੍ਹੇ ਕੁਝ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 4 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ‘ਚ ਹਸਪਤਾਲ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਬਾਕੀ ਤਿੰਨ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਆਪਣੇ ਕੰਮ ਤੋਂ ਸਾਈਕਲ ‘ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਮ੍ਰਿਤਕ ਦੀ ਪਛਾਣ 40 ਸਾਲਾ ਮਾਲਾ ਵਾਸੀ ਜਲੰਧਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਘਟਨਾ ਦੇ ਸਮੇਂ ਬੱਚੇ ਕਾਰ ਚਲਾ ਰਹੇ ਸਨ।
ਹਾਦਸਾ ਵਾਪਰਦੇ ਹੀ ਗੱਡੀ ਵਿਚ ਸਵਾਰ ਦੋਵੇਂ ਬੱਚੇ ਤੁਰੰਤ ਉਥੋਂ ਭੱਜ ਗਏ, ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਚਾਰਾਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਉਸ ਥਾਂ ‘ਤੇ ਜ਼ਿਆਦਾ ਭੀੜ ਨਹੀਂ ਸੀ, ਨਹੀਂ ਤਾਂ ਹਾਦਸਾ ਵੱਡਾ ਹੋ ਸਕਦਾ ਸੀ। ਘਟਨਾ ‘ਚ ਜ਼ਖਮੀ ਹੋਏ ਅਲੀਪੁਰ ਇਲਾਕੇ ਦੇ ਰਹਿਣ ਵਾਲੇ ਮਨੀਸ਼ ਨੇ ਦੱਸਿਆ ਕਿ ਉਹ ਜਲੰਧਰ ਹਾਈਟਸ ਮੋੜ ਤੋਂ ਆ ਰਿਹਾ ਸੀ। ਇਸੇ ਦੌਰਾਨ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਆਈ, ਜੋਕਿ ਲਗਭਗ 120 ਦੀ ਸਪੀਡ ਨਾਲ ਹੋਵੇਗਾ। ਉਹ ਆਪਣੇ ਆਪ ਨੂੰ ਸਾਈਡ ਕਰ ਪਾਉਂਦਾ ਇੰਨੇ ‘ਚ ਉਕਤ ਕਾਰ ਸਵਾਰਾਂ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਪਿੰਡ ‘ਚ ਰਹੇਗਾ ਸੰਨਾਟਾ! ਪਿਤਾ ਬਲਕੌਰ ਸਿੰਘ ਨੇ ਦੱਸੀ ਵਜ੍ਹਾ
ਜਿਸ ਤੋਂ ਬਾਅਦ ਉਕਤ ਕਾਰ ਨੂੰ ਅੱਗ ਲੱਗ ਗਈ ਅਤੇ ਇੱਕ ਐਕਟਿਵਾ ਅਤੇ ਇੱਕ ਸਾਈਕਲ ਨੂੰ ਟੱਕਰ ਮਾਰ ਦਿੱਤੀ। ਐਕਟਿਵਾ ਸਵਾਰ ਕਾਰ ਉਪਰੋਂ ਲੰਘ ਕੇ ਪਿੱਛੇ ਜਾ ਡਿੱਗੇ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਮਨੀਸ਼ ਨੇ ਦੱਸਿਆ ਕਿ ਘਟਨਾ ‘ਚ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਮਨੀਸ਼ ਨੇ ਦੱਸਿਆ ਕਿ ਉਹ ਪੇਂਟ ਦਾ ਕੰਮ ਕਰਦਾ ਹੈ। ਜਲੰਧਰ ਹਾਈਟਸ ਪੁਲਿਸ ਨੇ ਮੌਕੇ ਤੋਂ ਕ੍ਰੇਟਾ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਪੁਲਿਸ ਕਾਰ ਦਾ ਵੇਰਵਾ ਹਾਸਲ ਕਰਕੇ ਮਾਮਲੇ ਵਿੱਚ ਕਾਰ ਦੇ ਮਾਲਕ ਦਾ ਪਤਾ ਲਗਾਏਗੀ।
ਵੀਡੀਓ ਲਈ ਕਲਿੱਕ ਕਰੋ -: