ਅਸੀਂ ਸਾਰੇ ਇੱਕ ਦੂਜੇ ਨੂੰ ਚਿਹਰਿਆਂ ਰਾਹੀਂ ਪਛਾਣਦੇ ਹਾਂ। ਪਰ ਕਦੇ-ਕਦੇ ਜਦੋਂ ਅਸੀਂ ਇੱਕੋ ਚਿਹਰੇ ਵਾਲੇ (ਇੱਕੋ-ਜਿਹੇ ) ਦੋ ਲੋਕਾਂ ਨੂੰ ਦੇਖਦੇ ਹਾਂ ਤਾਂ ਅਸੀਂ ਹੈਰਾਨ ਹੋ ਜਾਂਦੇ ਹਾਂ। ਤੁਸੀਂ ਅਕਸਰ ਸੋਸ਼ਲ ਮੀਡੀਆ ‘ਤੇ ਵੀ ਸਾਰੀਆਂ ਵੱਡੀਆਂ ਹਸਤੀਆਂ ਦੇ ਹਮਸ਼ਕਲ ਨੂੰ ਦੇਖਿਆ ਹੋਵੇਗਾ।

ਜੋ ਕਾਫੀ ਸੁਰਖੀਆਂ ਵੀ ਬਟੋਰਦੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਅਜਿਹੇ ਵਿਅਕਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਦੀ ਦਿੱਖ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਨਾਲ ਮਿਲਦੀ ਹੈ। ਇਸ ਤਸਵੀਰ ਨੂੰ ‘ਯੋ ਯੋ ਫਨੀ ਸਿੰਘ’ ਨਾਂ ਦੇ ਟਵਿੱਟਰ ਯੂਜ਼ਰ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਇਸ ਤਸਵੀਰ ਦਾ ਕੈਪਸ਼ਨ ਲਿਖਿਆ ਹੈ- ਵਿਰਾਟ ਕੋਰਨਲੀ। ਜਿਵੇਂ ਹੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਹੋਈ ਤਾਂ ਹਰ ਪਾਸੇ ਇਸ ਦੀ ਚਰਚਾ ਹੋਣੀ ਸ਼ੁਰੂ ਹੋ ਗਈ। ਹਾਲਾਂਕਿ, ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਤਸਵੀਰ ਕਿੱਥੇ ਦੀ ਹੈ। ਅਜਿਹੀ ਸਥਿਤੀ ਵਿੱਚ, ਅਸੀਂ ਇਸ ਤਸਵੀਰ ਦੀ ਸੱਚਾਈ ਦੀ ਪੁਸ਼ਟੀ ਨਹੀਂ ਕਰ ਸਕਦੇ। ਪਰ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : ਅਮਰੀਕਾ ਦੇ ਕੋਲੋਰਾਡੋ ‘ਚ ਅੱਗ ਦਾ ‘ਤਾਂਡਵ’! ਹਾਦਸੇ ‘ਚ ਸੜੇ ਇੱਕ ਹਜ਼ਾਰ ਘਰ, ਤਿੰਨ ਲੋਕ ਹੋਏ ਲਾਪਤਾ
ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਸ਼ੇਅਰ ਹੁੰਦੇ ਹੀ ਲੋਕਾਂ ਵੱਲੋਂ ਵੱਖ-ਵੱਖ ਤਰਾਂ ਦੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਤਸਵੀਰ ਨੂੰ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ ਕਿ ਇਹ ਕਮਾਲ ਹੈ, ਮੈਨੂੰ ਇਹ ਵਿਅਕਤੀ ਬਿਲਕੁਲ ਕੋਹਲੀ ਵਾਂਗ ਲੱਗ ਰਿਹਾ ਹੈ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ਇਸ ਤਸਵੀਰ ਨੂੰ ਦੇਖ ਕੇ ਇਹ ਫਰਕ ਕਰਨਾ ਮੁਸ਼ਕਿਲ ਹੈ ਕਿ ਇਹ ਅਸਲੀ ਕੋਹਲੀ ਨਹੀਂ ਹੈ। ਇਹ ਤਸਵੀਰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਤੋਂ ਸ਼ੇਅਰ ਕੀਤੀ ਜਾ ਰਹੀ ਹੈ। ਕਈ ਲੋਕਾਂ ਨੇ ਇਸ ਤਸਵੀਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸਰਪ੍ਰਾਈਜ਼ ਇਮੋਜੀ ਨਾਲ ਸ਼ੇਅਰ ਵੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
