
Mithun Chakraborty Health Update
ਹੁਣ ਅਦਾਕਾਰਾ ਦੇਬਾਸ਼੍ਰੀ ਰਾਏ ਨੇ ਕਿਹਾ ਕਿ ਉਹ ਸ਼ਨੀਵਾਰ ਰਾਤ ਨੂੰ ਹਸਪਤਾਲ ਵਿੱਚ ਮਿਥੁਨ ਦਾ ਨੂੰ ਮਿਲੀ, ਜਿਸ ਤੋਂ ਬਾਅਦ ਉਸਨੇ ਖੁਲਾਸਾ ਕੀਤਾ ਕਿ ਉਹ ਹੁਣ ਆਈਸੀਯੂ ਤੋਂ ਬਾਹਰ ਹਨ ਅਤੇ ਠੀਕ ਹੋ ਰਹੇ ਹਨ। ਅਦਾਕਾਰਾ ਦੇਬਾਸ਼੍ਰੀ ਰਾਏ ਨੇ ਕਿਹਾ ਕਿ ਮੈਂ ਹਸਪਤਾਲ ‘ਚ ਮਿਥੁਨ ਨੂੰ ਵੀ ਮਿਲੀ । ਉਹ ਹੁਣ ਠੀਕ ਹੈ, ਉਨ੍ਹਾਂ ਨੂੰ ਸਮੇਂ ਸਿਰ ਹਸਪਤਾਲ ਲਿਜਾਇਆ ਗਿਆ ਅਤੇ ਹਾਂ, ਉਨ੍ਹਾਂ ਦਾ ਸ਼ੂਗਰ ਲੈਵਲ ਹੇਠਾਂ ਆ ਗਿਆ ਹੈ। ਉਹ ਕਾਫ਼ੀ ਅਸਹਿਜ ਮਹਿਸੂਸ ਕਰ ਰਹੇ ਸੀ, ਪਰ ਹੁਣ ਉਹ ਆਈਸੀਯੂ ਤੋਂ ਬਾਹਰ ਹੈ ਅਤੇ ਇੱਕ ਕਮਰੇ ਵਿੱਚ ਆਰਾਮ ਕਰ ਰਹੇ ਹਨ। ਇਸ ਤੋਂ ਇਲਾਵਾ ਨਿਰਦੇਸ਼ਕ ਪਥਿਕ੍ਰਿਤ ਬਾਸੂ ਨੇ ਵੀ ਹਸਪਤਾਲ ‘ਚ ਅਦਾਕਾਰ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ, ‘ਤੁਹਾਨੂੰ ਦੱਸ ਦਈਏ ਕਿ ਮੈਂ ਹਸਪਤਾਲ ਤੋਂ ਆਇਆ ਹਾਂ। ਮੈਂ ਉਨ੍ਹਾਂ ਨੂੰ ਮਿਲਿਆ ਅਤੇ ਉਹ ਬਿਹਤਰ ਹੈ। ਮਿਥੁਨ ਦਾ ਨੇ ਇਹ ਵੀ ਕਿਹਾ ਕਿ ਉਹ ਕੁਝ ਦਿਨਾਂ ਬਾਅਦ ਸ਼ੂਟਿੰਗ ਦੁਬਾਰਾ ਸ਼ੁਰੂ ਕਰਨਗੇ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























