ਗੁਜਰਾਤ ਵਿਚ ਕਾਂਗਰਸ ਨੂੰ ਲੋਕ ਸਭਾ ਚੋਣਾਂ ਤਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਅਰਜੁਨ ਮੋਧਵਾਡੀਆ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਸੂਤਰਾਂ ਮੁਤਾਬਕ ਉਹ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ਕੁਝ ਦਿਨਾਂ ਬਾਅਦ ਗੁਜਰਾਤ ਪਹੁੰਚਣ ਵਾਲੀ ਹੈ। ਅਰਜੁਨ ਮੋਢਵਾਡੀਆ ਆਗਾਮੀ ਲੋਕ ਸਭਾ ਚੋਣਾਂ ਦੇ ਨਾਲ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਵਿਚ ਭਾਜਪਾ ਉਮੀਦਵਾਰ ਵਜੋਂ ਚੋਣ ਲੜਨਗੇ।
ਇਹ ਵੀ ਪੜ੍ਹੋ : CM ਸੁੱਖੂ ਦਾ ਵੱਡਾ ਐਲਾਨ-’18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1500 ਰੁਪਏ’
ਪਾਰਟੀ ਪ੍ਰਧਾਨ ਮੱਲਿਕਾਰੁਜਨ ਖੜਗੇ ਨੂੰ ਚਿੱਠੀ ਲਿਖ ਕੇ ਮੋਧਵਾਡੀਆ ਨੇ ਆਪਣਾ ਅਸਤੀਫਾ ਦਿੱਤਾ। ਉਨ੍ਹਾਂ ਲਿਖਿਆ ਪ੍ਰਭੂ ਰਾਮ ਸਿਰਫ ਹਿੰਦੂਆਂ ਲਈ ਪੂਜਨੀਕ ਨਹੀਂ ਹਨ, ਸਗੋਂ ਉਹ ਭਾਰਤ ਦੀ ਆਸਥਾ ਹਨ। ਉਨ੍ਹਾਂ ਲਿਖਿਆ ਪ੍ਰਾਣ ਪ੍ਰਤਿਸ਼ਠਾ ਮਹਾਉਤਸਵ ਦਾ ਸੱਦਾ ਪੱਤਰ ਅਸਵੀਕਾਰ ਕਰਨ ਨਾਲ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਕ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਦਾ ਮੁਲਾਂਕਣ ਕਰਨ ਵਿਚ ਅਸਫਲ ਰਹੀ।
ਵੀਡੀਓ ਲਈ ਕਲਿੱਕ ਕਰੋ -: