ਹੁਣ ਕਪੂਰਥਲਾ ਮਾਡਰਨ ਜੇਲ੍ਹ ‘ਚੋਂ 3 ਮੋਬਾਈਲ ਫ਼ੋਨ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਹੋਈਆਂ ਹਨ, ਜਿਸ ਤੋਂ ਬਾਅਦ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ, ਅਬਦੁਲ ਹਮੀਦ, ਸੁਰਿੰਦਰ ਪਾਲ ਅਤੇ ਮਨੀਰਾਮ ਦੀ ਸ਼ਿਕਾਇਤ ‘ਤੇ ਥਾਣਾ ਸਦਰ ‘ਚ 2 ਅਣਪਛਾਤੇ ਸਮੇਤ 4 ਕੈਦੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮਾਡਰਨ ਜੇਲ੍ਹ ਕਪੂਰਥਲਾ ਦੇ ਸਹਾਇਕ ਸੁਪਰਡੈਂਟਾਂ ਕਮਲਜੀਤ ਸਿੰਘ, ਸੁਰਿੰਦਰ ਪਾਲ ਅਤੇ ਮਨੀਰਾਮ ਨੇ ਕੋਤਵਾਲੀ ਪੁਲਿਸ ਨੂੰ ਦੱਸਿਆ ਕਿ ਸੀਆਰਪੀਐਫ ਦੀ ਟੀਮ ਅਤੇ ਜੇਲ੍ਹ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਮਾਡਰਨ ਜੇਲ੍ਹ ਦੀਆਂ ਬੈਰਕਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਵਿੱਚ 3 ਮੋਬਾਈਲ ਫੋਨ ਦੀਆਂ ਬੈਟਰੀਆਂ, 3 ਸਿਮ ਕਾਰਡ ਅਤੇ 199 ਗੋਲੀਆਂ ਬਰਾਮਦ ਹੋਈਆਂ। ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿੱਚ ਕੈਦੀਆਂ ਵੱਲੋਂ ਮੋਬਾਈਲ ਫ਼ੋਨ ਦੀ ਵਰਤੋਂ ਨੂੰ ਰੋਕਣ ਲਈ ਬੇਰਕਾਂ ਵਿੱਚ ਤਲਾਸ਼ੀ ਮੁਹਿੰਮ ਜਾਰੀ ਰਹੇਗੀ।
ਇਹ ਵੀ ਪੜ੍ਹੋ : 20 ਦਿਨ ਪਹਿਲਾਂ UK ਗਏ ਪੰਜਾਬੀ ਮੁੰਡੇ ਦੀ ਮੌ.ਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਸਮੇਤ 4 ਦੋਸ਼ੀਆਂ ਖ਼ਿਲਾਫ਼ 2 ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ। FIR ਨੰ. 280 ਦੇ ਤਹਿਤ ਦੋਸ਼ੀ ਹਵਾਲਾਤੀ ਦੇਵਰਾਜ ਪੁੱਤਰ ਤਿਲਕ ਰਾਜ ਵਾਸੀ ਜਲੰਧਰ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਐਫ.ਆਈ.ਆਰ ਨੰ. 281 ਵਿੱਚ ਅਰਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਜਲੰਧਰ ਨੂੰ ਨਾਮਜ਼ਦ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –