ਅਕਸਰ ਹੀ ਵਿਵਾਦਾਂ ਚ ਰਹਿਣ ਵਾਲੀ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਇੱਕ ਵਾਰ ਮੁੜ ਤੋਂ ਚਰਚਾ ਦਾ ਵਿਸ਼ਾ ਬਣ ਗਈ ਹੈ। ਜੇਲ੍ਹ ਅੰਦਰ ਚੱਲੀ ਤਲਾਸ਼ੀ ਮੁਹਿੰਮ ਦੌਰਾਨ 24 ਮੋਬਾਇਲ ਫ਼ੋਨ ਬਰਾਮਦ ਹੋਏ, ਜਿਸ ਮਗਰੋਂ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 24 ਮੋਬਾਈਲ ਫ਼ੋਨ ਤੇ ਕੁਝ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਹੋਇਆ ਹੈ, ਜਿਸ ਵਿੱਚ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ 6 ਮੋਬਾਇਲ ਫੋਨ ਲਾਵਾਰਿਸ ਹਾਲਤ ‘ਚ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਜੇਲ੍ਹ ਦੀ ਬਾਹਰੀ ਕੰਧ ਤੋਂ ਅੰਦਰ ਸੁੱਟੇ ਗਏ ਸਮਾਨ ‘ਚ 18 ਮੋਬਾਈਲ ਫੋਨ, 48 ਜਰਦੇ ਦੀਆਂ ਪੁੜੀਆਂ ਅਤੇ ਮੋਬਾਈਲ ਚਾਰਜਰ ਬਰਾਮਦ ਕੀਤੇ ਗਏ, ਜਿਸ ਨੂੰ ਲੈਕੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫਾਈਨਾਂਸ ਕੰਪਨੀ ਦੇ ਕਰਿੰਦੇ ਤੋਂ ਲੁੱਟ, ATM ਮਸ਼ੀਨ ਤੋੜਨ ਦੀ ਕੋਸਿਸ਼- ਬਠਿੰਡਾ ਪੁਲਿਸ ਨੇ ਹਥਿਆਰਾਂ ਸਣੇ 3 ਦਬੋਚੇ
ਉਨ੍ਹਾਂ ਦੱਸਿਆ ਕਿ ਟੈਕਨੀਕਲ ਸੈੱਲ ਦੀ ਮਦਦ ਨਾਲ ਇਨ੍ਹਾਂ ਮੋਬਾਇਲ ਫੋਨਾਂ ਦੀ ਡਿਟੇਲ ਹਾਸਿਲ ਕਰ ਪਛਾਣ ਕੀਤੀ ਜਾਵੇਗੀ ਕਿ ਕਿਸ ਬੰਦੇ ਵੱਲੋਂ ਇਸ ਨੂੰ ਇਸਤੇਮਾਲ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: