ਕੇਂਦਰੀ ਦੀ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਤੇ ਇਸ ਤਹਿਤ ਪਿਆਜ਼ ਦੀ ਬਰਾਮਦ ‘ਤੇ ਲਗਾਏ ਗਏ ਬੈਨ ਨੂੰ ਹਟਾ ਲਿਆ ਗਿਆ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਾਲੀ ਮੰਤਰੀ ਮੰਡਲ ਨੇ ਪਿਆਜ਼ ਬਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੇਸ਼ ਵਿਚ ਪਿਆਜ਼ ਦੀਆਂ ਵਧਦੀਆਂ ਕੀਮਤਾਂ ‘ਤੇ ਲਗਾਮ ਲਗਾਉਣ ਲਈ ਸਰਕਾਰ ਨੇ ਇਸ ਦੇ ਨਿਰਯਾਤ ‘ਤੇ ਬੈਨ ਲਗਾਇਆ ਸੀ ਤੇ ਇਸ ਦੀ ਡੈੱਡਲਾਈਨ 31 ਮਾਰਚ 2024 ਤੈਅ ਕੀਤੀ ਸੀ ਪਰ ਡੈੱਡਲਾਈਨ ਖਤਮ ਹੋਣ ਤੋਂ ਪਹਿਲਾਂ ਹੀ ਇਸ ਪ੍ਰਤੀਬੰਧ ਨੂੰ ਹਟਾ ਦਿੱਤਾ ਗਿਆ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਹੋਈ ਬੈਠਕ ਵਿਚ ਇਸ ਫੈਸਲੇ ‘ਤੇ ਮੋਹਰ ਲਗਾਈ ਗਈ ਹੈ। ਗੁਜਰਾਤ ਤੇ ਮਹਾਰਾਸ਼ਟਰ ਵਿਚ ਪਿਆਜ਼ ਦੇ ਸਟਾਕ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪਿਆਜ਼ ਕਿਸਾਨਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਜਿਸ ਦੇ ਬਾਅਦ ਵਿਚਾਰ-ਚਰਚਾ ਦੇ ਬਾਅਦ ਬੈਨ ਹਟਾਉਣ ਦਾ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ :ਹਵਾਈ ਯਾਤਰੀਆਂ ਲਈ ਖੁਸ਼ਖਬਰੀ! ਹੁਣ ਲੈਂਡਿੰਗ ਦੇ 30 ਮਿੰਟਾਂ ‘ਚ ਹੋਵੇਗੀ ਯਾਤਰੀਆਂ ਦੇ ਸਮਾਨ ਦੀ ਡਿਲੀਵਰੀ
ਬੈਨ ਹਟਾਉਣ ਦਾ ਮੁੱਖ ਕਾਰਨ ਪਿਆਜ਼ ਉਤਪਾਦਕ ਖੇਤਰਾਂ ਵਿਚ ਪਿਆਜ਼ ਸਣੇ ਹੋਰ ਸਬਜ਼ੀਆਂ ਦੀਆਂ ਕੀਮਤਾਂ ਵਿਚ ਗਿਰਾਵਟ ਹੋਣਾ ਦੱਸਿਆ ਜਾ ਰਿਹਾ ਹੈ। ਹੁਣ ਕੇਂਦਰੀ ਮੰਤਰੀ ਕਮੇਟੀ ਨੇ ਬੈਨ ਹਟਾਉਣ ਦਾ ਫੈਸਲਾ ਲੈਂਦੇ ਹੋਏ 3 ਲੱਖ ਮੀਟਰਕ ਟਨ ਪਿਆਜ਼ ਦੀ ਬਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਬੰਗਲਾਦੇਸ਼ ਵਿਚ ਵੀ 50,000 ਟਨ ਪਿਆਜ਼ ਐਕਸਪੋਰਟ ਨੂੰ ਮਨਜ਼ੂਰੀ ਦਿੱਤੀ ਗਈ ਹੈ।