ਪੰਜਾਬ ਸਰਕਾਰ ਵਿਚ ਗਨ ਕਲਚਰ ਨੂੰ ਖਤਮ ਕਰਨ ਲਈ ਸਖਤੀ ਕਰ ਰਹੀ ਹੈ। ਡੀਜੀਪੀ ਪੰਜਾਬ ਵੱਲੋਂ ਪੂਰੇ ਪੰਜਾਬ ਵਿਚ ਅਸਲਾ ਲਾਇਸੈਂਸ ਦੀ ਚੈਕਿੰਗ ਕਰਨ ਅਤੇ ਖਾਮੀਆਂ ਪਾਏ ਜਾਣ ਜਾਂਕਿਸੇ ਹੋਰ ਅਪਰਾਧਿਕ ਮਾਮਲਿਆਂ ਨੂੰ ਲੈ ਕੇ ਉਨ੍ਹਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਹਨ।
ਮੋਗਾ ਸਿਵਲ ਪ੍ਰਸ਼ਾਸਨ ਵੱਲੋਂ ਅਸਲਾ ਲਾਇਸੈਂਸਾਂ ਦੀ ਚੈਕਿੰਗ ਮੁਹਿੰਮ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਏਡੀਸੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲਗਭਗ 26,000 ਤੋਂ ਉਪਰ ਅਸਲਾ ਲਾਇਸੈਂਸ ਹੈ ਤੇ ਹੁਣ ਨਵੇਂ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਬੰਦ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਮਰੀਕਾ ਦੇ ਵਾਲਮਾਰਟ ਸਟੋਰ ‘ਚ ਅੰਨ੍ਹੇਵਾਹ ਫਾਇਰਿੰਗ, 10 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਾਰੇ ਲਾਇਸੈਂਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪਿਛਲੇ ਦਿਨਾਂ ਵਿਚ ਚੈਕਿੰਗ ਦੌਰਾਨ ਜ਼ਿਲ੍ਹੇ ਵਿਚ ਹੁਣ 15 ਤੱਕ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ ਤੇ 49 ਨੂੰ ਰੱਦ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਚੈਕਿੰਗ ਜ਼ੋਰਾਂ ਨਾਲ ਚੱਲ ਰਹੀ ਹੈ। ਉੁਨ੍ਹਾਂ ਨੇ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਅਸਲ ਦਾ ਸੋਸ਼ਲ ਮੀਡੀਆ ‘ਤੇ ਪ੍ਰਦਰਸ਼ਨ ਨਾ ਕਰਨ ਤੇ ਚੈਕਿੰਗ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇਣ।
ਵੀਡੀਓ ਲਈ ਕਲਿੱਕ ਕਰੋ -: