ਮੋਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫਤਰਾਂ ‘ਚ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਲੈ ਕੇ ਪਹੁੰਚਦਾ ਹੈ ਤਾਂ ਅਫਸਰ ਉਸ ਦੀ ਪੂਰੀ ਸੁਣਵਾਈ ਕਰਨਗੇ। ਸਾਰੇ ਸਰਕਾਰੀ ਦਫਤਰਾਂ ਵਿਚ ਅਫਸਰ ਤੇ ਅਧਿਕਾਰੀ ਮੌਜੂਦ ਰਹਿਣਗੇ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਮਾਮਲਿਆਂ ਵਿਚ ਦੇਰੀ ‘ਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਇਹ ਗੱਲ ਮੰਗਲਵਾਰ ਨੂੰ ਮੋਹਾਲੀ ਦੀ ਨਵੀਂ DC ਈਸ਼ਾ ਕਾਲੀਆ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਹੀ। ਉਨ੍ਹਾਂ ਕਿਹਾ ਕਿ ਸਾਡੀ ਪਹਿਲ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨਾ ਹੈ। ਇਸ ਤੋਂ ਇਲਾਵਾ ਜੋ ਵੀ ਪ੍ਰਾਜੈਕਟ ਚੱਲ ਰਹੇ ਹਨ, ਉਹ ਹੁਣ ਰਫਤਾਰ ਫੜਨਗੇ ਅਤੇ ਉਨ੍ਹਾਂ ਨੂੰ ਸਮੇਂ ਤੋਂ ਪੂਰਾ ਕੀਤਾ ਜਾਵੇਗਾ। ਇਸ ਲੀ ਉਨ੍ਹਾਂ ਨੇ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਜਿਲ੍ਹਾ ਪ੍ਰਸ਼ਾਸਨ ਆਪਣੀ ਸੇਵਾ ਲਈ ਹਰਦਮ ਹਾਜ਼ਰ ਰਹੇਗਾ।
ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਕਾਰਜਭਾਰ ਸੰਭਾਲਣ ਦੇ ਇਕ ਦਿਨ ਬਾਅਦ ਸਭ ਤੋਂ ਪਹਿਲਾਂ ਆਪਣੇ ਗ੍ਰਹਿ ਜਿਲ੍ਹੇ ਦੇ ਡੀਸੀ ਗਿਰੀਸ਼ ਦਿਆਲਨ ਦਾ ਤਬਾਦਲਾ ਕੀਤਾ। ਨਾਲ ਹੀ ਉਨ੍ਹਾਂ ਦੀ ਜਗ੍ਹਾ ਈਸ਼ਾ ਕਾਲੀਆ ਨੂੰ ਨਿਯੁਕਤ ਕੀਤਾ। ਉਥੇ ਹੁਕਮ ਜਾਰੀ ਹੋਣ ਤੋਂ ਬਾਅਦ ਮੰਗਲਵਾਰ ਨੂੰ ਈਸ਼ਾ ਕਾਲੀਆ ਨੂੰ ਨਿਯੁਕਤ ਕੀਤਾ। ਉਥੇ ਹੁਕਮ ਜਾਰੀ ਹੋਣ ਤੋਂ ਬਾਅਦ ਮੰਗਲਵਾਰ ਨੂੰ ਈਸ਼ਾ ਕਾਲੀਆ ਨੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ‘ਤੇ ਪਹਿਲਾਂ ਪੁਲਿਸ ਪੰਜਾਬ ਦੀ ਟੁਕੜੀ ਨੇ ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਗਾਰਡ ਆਫ ਆਨਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਜਿਲ੍ਹੇ ਦੇ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਰਹੇ। ਉਥੇ ਈਸ਼ਾ ਕਾਲੀਆ 2009 ਬੈਚ ਦੀ ਆਈਏਐੱਸ ਅਧਿਕਾਰੀ ਹੈ।
ਇਸ ਤੋਂ ਪਹਿਲਾਂ ਈਸ਼ਾ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਦੇ ਅਹੁਦੇ ‘ਤੇ ਤਾਇਨਾਤ ਸੀ। ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਹੁਦੇ ਦਾ ਵਾਧੂ ਚਾਰਜ ਉਨ੍ਹਾਂ ਕੋਲ ਸੀ। ਉਹ ਸਿਹਤ ਪਰਿਵਾਰ ਭਲਾਈ ਵਿਭਾਗ ਦੀ ਵਿਸ਼ੇਸ਼ ਸਕੱਤਰ ਅਤੇ ਹੁਸ਼ਿਆਰਪੁਰ, ਫਾਜ਼ਿਲਕਾ, ਬਠਿੰਡਾ ਦੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : CM ਚੰਨੀ ਦਾ ਅਨੋਖਾ ਅੰਦਾਜ਼- ਬਿਨਾਂ ਸਕਿਓਰਿਟੀ ਮਿਲੇ ਵਿਦਿਆਰਥੀਆਂ ਨੂੰ, ਖਟਕੜ ਕਲਾਂ ‘ਚ ਸ਼ਹੀਦ ਭਗਤ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ