ਜਲੰਧਰ ਸੰਸਦੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕੀਤੇ ਅਤੇ ਪਰਿਵਾਰ ਸਮੇਤ ਆਸ਼ੀਰਵਾਦ ਲਿਆ।
ਮਹਿੰਦਰ ਸਿੰਘ ਕੇਪੀ ਨੇ ਦੱਸਿਆ ਕਿ ਉਹ ਬਿਆਸ ਡੇਰਾ ਰਾਧਾ ਸੁਆਮੀ ਨਾਲ ਕਈ ਸਾਲਾਂ ਤੋਂ ਜੁੜੇ ਹੋਏ ਹਨ। ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਅਸੀਂ ਲੋਕ ਭਲਾਈ ਦੇ ਕੰਮ ਕਰ ਰਹੇ ਹਾਂ। ਇਸ ਨਾਲ ਲੋਕਾਂ ਦੀ ਭਲਾਈ ਹੋਵੇਗੀ। ਕੇਪੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਬਾਬਾ ਜੀ ਨੂੰ ਮਿਲਣ ਦਾ ਮੌਕਾ ਮਿਲਿਆ।
ਉਨ੍ਹਾਂ ਇਹ ਵੀ ਕਿਹਾ ਕਿ ਮੈਂ ਅਤੇ ਮੇਰਾ ਪਰਿਵਾਰ ਡੇਰੇ ਦੇ ਪ੍ਰਬੰਧਾਂ ਤੋਂ ਬੇਹੱਦ ਪ੍ਰਭਾਵਿਤ ਹਾਂ, ਕਿਉਂਕਿ ਬਾਬਾ ਜੀ ਦੇ ਬਚਨਾਂ ਤੋਂ ਪ੍ਰੇਰਨਾ ਲੈ ਕੇ ਸਾਰਾ ਸੰਸਾਰ ਬੁਰਾਈ ਤੋਂ ਛੁਟਕਾਰਾ ਪਾ ਰਿਹਾ ਹੈ। ਜੀਵਨ ਵਿੱਚ ਅਜਿਹੇ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਜਲੰਧਰ ਲੋਕ ਸਭਾ ਹਲਕੇ ਤੋਂ ਮਹਿੰਦਰ ਸਿੰਘ ਕੇ.ਪੀ ਨੇ ਕਿਹਾ ਕਿ ਡੇਰਾ ਬਿਆਸ ਸਾਡੇ ਲਈ ਮਾਰਗ ਹੈ ਅਤੇ ਦੁਨੀਆਂ ਭਰ ਦੇ ਲੋਕ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਨ।
ਇਹ ਵੀ ਪੜ੍ਹੋ : Covaxin ਲੈਣ ਵਾਲੇ ਵੀ ਨਹੀਂ ਬਚੇ ਸਾਈਡ ਇਫੈਕਟਸ ਤੋਂ! ਔਰਤਾਂ ਨੂੰ ਪੀਰੀਅਡਸ ਦੀ ਵੱਡੀ ਸਮੱਸਿਆ
ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਡੇਰਾ ਰਾਧਾ ਸੁਆਮੀ ਦਾ ਕਾਫੀ ਪ੍ਰਭਾਵ ਮੰਨਿਆ ਜਾਂਦਾ ਹੈ। ਕਿਉਂਕਿ ਰਾਧਾ ਸੁਆਮੀ ਡੇਰੇ ਨਾਲ ਜੁੜੇ ਪੈਰੋਕਾਰ ਪੂਰੇ ਪੰਜਾਬ ਵਿੱਚ ਫੈਲੇ ਹੋਏ ਹਨ ਅਤੇ ਡੇਰੇ ਨਾਲ ਇੱਕ ਵੱਡਾ ਵੋਟ ਬੈਂਕ ਜੁੜਿਆ ਹੋਇਆ ਹੈ।
ਇਸ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਤੇ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ, ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਬਾਬਾ ਢਿੱਲੋਂ ਨੂੰ ਮਿਲ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: