Moosewala Song Dilemma Release: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਆਵਾਜ਼ ਇੱਕ ਵਾਰ ਫਿਰ ਪ੍ਰਸ਼ੰਸਕਾਂ ਵਿਚਾਲੇ ਗੂੰਜ ਉੱਠੀ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਦਾ 7ਵਾਂ ਗੀਤ ‘DILEMMA’ ਅੱਜ ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਰਾਹੀਂ ਇੱਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਨੇ ਧੱਕ ਪਾਈ ਹੈ। ਦੱਸ ਦੇਈਏ ਕਿ ਗਾਇਕ ਦੀ ਮੌਤ ਮਗਰੋਂ ਇਹ ਉਨ੍ਹਾਂ ਦਾ ਸੱਤਵਾਂ ਗੀਤ ਹੈ। ਜੋ ਕਿ ਰਿਲੀਜ਼ ਹੁੰਦੇ ਹੀ ਚਾਰੇ ਪਾਸੇ ਛਾ ਗਿਆ ਹੈ।
ਹਾਲਾਂਕਿ ਇਸ ਗੀਤ ਦਾ ਹਾਲੇ ਆਡੀਓ ਹੀ ਰਿਲੀਜ਼ ਕੀਤਾ ਗਿਆ ਹੈ, ਜਦੋਂ ਕਿ ਗੀਤ ਦਾ ਵੀਡੀਓ ਰਿਲੀਜ਼ ਹੋਣਾ ਬਾਕੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨਾਲ ਆਪਣੇ ਗੀਤ ਦੇ ਪ੍ਰਚਾਰ ਲਈ ਬ੍ਰਿਟਿਸ਼ ਗਾਇਕ ਸਟੈਫਲੋਨ ਡੌਨ ਲੰਡਨ ਦੀਆਂ ਸੜਕਾਂ ‘ਤੇ ਨਿਕਲ ਚੁੱਕੀ ਹੈ। ਸਟੀਫਲੋਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦੇ ਪ੍ਰਚਾਰ ਦੇ ਵੀਡੀਓ ਸ਼ੇਅਰ ਕੀਤੇ ਹਨ। ਜਿਸ ਵਿੱਚ ਤੁਹਾਨੂੰ ਪੰਜਾਬੀ ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਵਿਦੇਸ਼ੀ ਦਰਸ਼ਕ ਵੀ ਨਜ਼ਰ ਆਉਣਗੇ। ਦੱਸ ਦੇਈਏ ਕਿ ਸਟੀਫਲਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ, ਜਿਸ ਵਿਚ ਇਕ ਪਾਸੇ ਉਸ ਦੀ ਤਸਵੀਰ ਛਪੀ ਹੈ ਅਤੇ ਦੂਜੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਹੈ। ਜਾਣਕਾਰੀ ਮੁਤਾਬਕ, ਇਸ ਗੀਤ ਦਾ ਅਧਿਕਾਰਕ ਮਿਊਜ਼ਿਕ ਵੀਡੀਓ ਵੀ ਕਿਸੇ ਵੀ ਵੇਲੇ ਰਿਲੀਜ਼ ਹੋ ਸਕਦਾ ਹੈ। ਪ੍ਰਸ਼ੰਸਕ ਇਸ ਮਿਊਜ਼ਿਕ ਵੀਡੀਓ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਕਿਉਂਕਿ ਇਸ ਵੀਡੀਓ ਵਿੱਚ ਪ੍ਰਸ਼ੰਸਕਾਂ ਦੇ ਨਾਲ-ਨਾਲ ਸਿੱਧੁੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਝਲਕ ਵੇਖਣ ਨੂੰ ਮਿਲੇਗੀ। ਫਿਲਹਾਲ “ਡਾਇਲੇਮਾ” ਦੇ ਆਡੀਓ ਰਿਲੀਜ਼ ਨੇ ਹੀ ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਤੇ ਆਪਣਾ ਜਾਦੂ ਚਲਾ ਦਿੱਤਾ ਹੈ। ਟੀਜ਼ਰ ਅਤੇ ਆਡੀਓ ਗੀਤ ਰਿਲੀਜ਼ ਹੁੰਦੇ ਹੀ ਪ੍ਰਸ਼ੰਸਕ ਗਾਣੇ ਦੇ ਪੂਰੇ ਵੀਡੀਓ ਦਾ ਬੇਸਬਰੀ ਨਾਲ ਇੰਤਜ਼ਾਰ ਕਰਨ ਲੱਗੇ ਹੋਏ ਹਨ।
ਮੂਸੇਵਾਲਾ ਦਾ ਨਵਾਂ ਗੀਤ 4:10 ਦੋ ਮਹੀਨੇ ਪਹਿਲਾਂ 10 ਅਪ੍ਰੈਲ ਨੂੰ ਲਾਂਚ ਹੋਇਆ ਸੀ। ਇਸ ਗੀਤ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਸ ਸਾਲ ਇਹ ਦੂਜੀ ਵੱਡੀ ਖੁਸ਼ਖਬਰੀ ਸੀ। ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਿਛਲੇ ਸਾਲ ਨਵੰਬਰ ‘ਚ ਦੀਵਾਲੀ ‘ਤੇ ‘ਵਾਚ-ਆਊਟ’ ਰਿਲੀਜ਼ ਕੀਤਾ ਸੀ। ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ। ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਇਨ੍ਹਾਂ ਗੀਤਾਂ ਤੋਂ ਬਾਅਦ ਚੋਰੀ ਅਤੇ ਵਾਚ-ਆਊਟ ਰਿਲੀਜ਼ ਹੋਏ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .