ਆਸਟ੍ਰੇਲੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਨੇ ਜਾਣਕਾਰੀ ਦਿੱਤੀ ਹੈ ਕਿ ਸ਼ੁੱਕਰਵਾਰ ਨੂੰ ਪਾਪੂਆ ਨਿਊ ਗਿਨੀ ਦੇ ਦੂਰ-ਦੁਰਾਡੇ ਇਲਾਕੇ ‘ਚ ਜ਼ਮੀਨ ਖਿਸਕਣ ਕਾਰਨ 100 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
ਏਬੀਸੀ ਦੀ ਰਿਪੋਰਟ ਮੁਤਾਬਕ ਜ਼ਮੀਨ ਖਿਸਕਣ ਦੀ ਰਿਪੋਰਟ ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਦੀ ਰਾਜਧਾਨੀ, ਪੋਰਟ ਮੋਰੇਸਬੀ ਤੋਂ ਲਗਭਗ 600 ਕਿਲੋਮੀਟਰ ਉੱਤਰ-ਪੱਛਮ ਵਿੱਚ, ਐਂਗਾ ਸੂਬੇ ਦੇ ਕਾਓਕਲਾਮ ਪਿੰਡ ਵਿੱਚ ਹੋਈ ਹੈ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 3 ਵਜੇ ਦੇ ਕਰੀਬ ਵਾਪਰਿਆ।
ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ 100 ਤੋਂ ਵੱਧ ਹੋ ਸਕਦੀ ਹੈ। ਹਾਲਾਂਕਿ ਅਧਿਕਾਰੀਆਂ ਨੇ ਇਸ ਅੰਕੜੇ ਦੀ ਪੁਸ਼ਟੀ ਨਹੀਂ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ‘ਚ ਸਥਾਨਕ ਲੋਕਾਂ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਦੱਬੀਆਂ ਲਾਸ਼ਾਂ ਨੂੰ ਬਾਹਰ ਕੱਢਦੇ ਦੇਖਿਆ ਜਾ ਸਕਦਾ ਹੈ। ਪਾਪੂਆ ਨਿਊ ਗਿਨੀ ਦੀ ਸਰਕਾਰ ਅਤੇ ਪੁਲਿਸ ਨੇ ਅਜੇ ਤੱਕ ਇਸ ਘਟਨਾ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ : ਕੇਦਾਰਨਾਥ ‘ਚ ਹਵਾ ਵਿਚਾਲੇ ਖ਼ਰਾਬ ਹੋਇਆ ਹੈਲੀਕਾਪਟਰ, ਪਾਇਲਟ ਦੀ ਸਿਆਣਪ ਨਾਲ ਬਚੇ ਸ਼ਰਧਾਲੂ
ਪਾਪੂਆ ਨਿਊ ਗਿਨੀ ਇੱਕ ਵਿਭਿੰਨ ਵਿਕਾਸਸ਼ੀਲ ਦੇਸ਼ ਹੈ, ਜਿੱਥੇ 800 ਤੋਂ ਵੱਧ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇੱਥੋਂ ਦੇ ਜ਼ਿਆਦਾਤਰ ਲੋਕ ਖੇਤੀ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਂਦੇ ਹਨ। ਪਾਪੂਆ ਨਿਊ ਗਿਨੀ ਦੀ ਆਬਾਦੀ 1 ਕਰੋੜ ਹੈ। ਇਹ ਆਸਟ੍ਰੇਲੀਆ ਤੋਂ ਬਾਅਦ ਸਭ ਤੋਂ ਵੱਧ ਆਬਾਦੀ ਵਾਲਾ ਦੱਖਣੀ ਪ੍ਰਸ਼ਾਂਤ ਦੇਸ਼ ਹੈ। ਆਸਟ੍ਰੇਲੀਆ ਦੀ ਆਬਾਦੀ 2 ਕਰੋੜ 70 ਲੱਖ ਹੈ।
ਵੀਡੀਓ ਲਈ ਕਲਿੱਕ ਕਰੋ -: