ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਤਾਰਾਚੰਦ ਸਮੇਤ ਕੇਂਦਰ ਸ਼ਾਸਤ ਪ੍ਰਦੇਸ਼ ਦੇ 64 ਤੋਂ ਵੱਧ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਮੰਗਲਵਾਰ ਨੂੰ ਗੁਲਾਮ ਨਬੀ ਆਜ਼ਾਦ ਦੇ ਸਮਰਥਨ ‘ਚ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
ਤਾਰਾਚੰਦ, ਸਾਬਕਾ ਮੰਤਰੀ ਅਬਦੁਲ ਮਜੀਦ ਵਾਨੀ, ਮਨੋਹਰ ਲਾਲ ਸ਼ਰਮਾ, ਘਾਰੂ ਰਾਮ ਅਤੇ ਸਾਬਕਾ ਵਿਧਾਇਕ ਬਲਵਾਨ ਸਿੰਘ ਸਮੇਤ ਕਈ ਆਗੂਆਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇਣ ਦਾ ਐਲਾਨ ਕੀਤਾ। ਬਲਵਾਨ ਸਿੰਘ ਨੇ ਕਿਹਾ ਕਿ ਅਸੀਂ ਆਜ਼ਾਦ ਦੇ ਸਮਰਥਨ ਵਿੱਚ ਆਪਣਾ ਸਾਂਝਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ (73) ਨੇ ਸ਼ੁੱਕਰਵਾਰ ਨੂੰ ਕਾਂਗਰਸ ‘ਚ ਕਰੀਬ ਪੰਜ ਦਹਾਕਿਆਂ ਤੋਂ ਚੱਲੀ ਆ ਰਹੀ ਪਾਰੀ ਨੂੰ ਖਤਮ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਪਾਰਟੀ ਨੂੰ ਵੱਡੇ ਪੱਧਰ ‘ਤੇ ਤਬਾਹ ਕਰ ਦਿੱਤਾ ਗਿਆ ਹੈ। ਆਜ਼ਾਦ ਨੇ ਕਿਹਾ ਕਿ ਜਲਦ ਹੀ ਉਹ ਜੰਮੂ-ਕਸ਼ਮੀਰ ‘ਚ ਰਾਸ਼ਟਰੀ ਪੱਧਰ ਦੀ ਪਾਰਟੀ ਬਣਾਉਣਗੇ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਕਰੀਬ ਇੱਕ ਦਰਜਨ ਦੇ ਕਰੀਬ ਪ੍ਰਮੁੱਖ ਕਾਂਗਰਸੀ ਆਗੂ ਆਜ਼ਾਦ ਦੇ ਸਮਰਥਨ ਵਿੱਚ ਪਹਿਲਾਂ ਹੀ ਪਾਰਟੀ ਛੱਡ ਚੁੱਕੇ ਹਨ। ਉਨ੍ਹਾਂ ਤੋਂ ਇਲਾਵਾ ਸੈਂਕੜੇ ਪੰਚਾਇਤੀ ਰਾਜ ਮੈਂਬਰਾਂ, ਨਗਰ ਕੌਂਸਲਰਾਂ, ਜ਼ਿਲ੍ਹਾ ਤੇ ਬਲਾਕ ਪੱਧਰ ਦੇ ਆਗੂਆਂ ਨੇ ਵੀ ਆਜ਼ਾਦ ਦਾ ਸਮਰਥਨ ਕੀਤਾ ਹੈ।