ਗੁਰਦਾਸਪੁਰ ਸ਼ਹਿਰ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮਾਂ-ਧੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਹਰਦੋਚੰਨੀ ਰੋਡ ਦੇ ਮੁੱਖ ਚੌਰਾਹੇ ‘ਤੇ ਟਰੱਕ ਅਤੇ ਈ-ਰਿਕਸ਼ਾ ਵਿਚਾਲੇ ਟੱਕਰ ਹੋ ਗਈ, ਇਸ ਹਾਦਸੇ ‘ਚ ਮਾਂ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 6 ਸਾਲਾ ਬੱਚਾ ਵਾਲ-ਵਾਲ ਬਚ ਗਿਆ। ਇਸ ਦੌਰਾਨ ਪੁਲਿਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਪਛਾਣ 35 ਸਾਲਾ ਲਵਲੀ ਅਤੇ 4 ਸਾਲਾ ਲੜਕੀ ਸ਼ਹਿਨਾਜ਼ ਵਜੋਂ ਹੋਈ ਹੈ।
ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਕਤ ਔਰਤ ਪਿੰਡ ਕਾਲਾ ਨੰਗਲ ਤੋਂ ਆਪਣੀ ਧੀ ਦੀ ਦਵਾਈ ਲੈਣ ਲਈ ਈ-ਰਿਕਸ਼ਾ ‘ਤੇ ਗੁਰਦਾਸਪੁਰ ਜਾ ਰਹੀ ਸੀ। ਜਦੋਂ ਉਹ ਨਬੀਪੁਰ ਚੌਕ ਨੇੜੇ ਪਹੁੰਚੇ ਤਾਂ ਈ-ਰਿਕਸ਼ਾ ਚਾਲਕ ਨੇ ਟਰੱਕ ਨੂੰ ਦੇਖ ਕੇ ਉਸ ਨੂੰ ਕੱਟ ਲਿਆ।
ਇਹ ਵੀ ਪੜ੍ਹੋ : ਇਸ ਵਾਰ ਵੈਸ਼ਨੋ ਦੇਵੀ ਮੰਦਰ ‘ਚ ਰਿਕਾਰਡ ਤੋਰ ਪਹੁੰਚੇ ਮਾਤਾ ਦੇ ਭਗਤ, 10 ਸਾਲਾਂ ਮਗਰੋਂ ਅਜਿਹਾ ਚਮਤਕਾਰ
ਇਸ ਕਾਰਨ ਮਾਂ ਅਤੇ ਉਸ ਦੇ ਦੋਵੇਂ ਬੱਚੇ ਹੇਠਾਂ ਡਿੱਗ ਗਏ। ਜਿਸ ਤੋਂ ਬਾਅਦ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮਾਂ-ਧੀ ਨੂੰ ਕੁਚਲ ਦਿੱਤਾ। ਇਸ ਹਾਦਸੇ ਦੌਰਾਨ 6 ਸਾਲਾਂ ਪੁੱਤਰ ਸਾਈਡ ‘ਤੇ ਡਿੱਗ ਗਿਆ ਅਤੇ ਵਾਲ-ਵਾਲ ਬਚ ਗਿਆ।
ਟਰੱਕ ਦਾ ਟਾਇਰ ਮਾਂ-ਧੀ ਦੇ ਸਿਰ ਤੋਂ ਲੰਘਣ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਧੀ ਦੀ ਹਸਪਤਾਲ ‘ਚ ਮੌਤ ਹੋ ਗਈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਮਾਂ-ਧੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –