ਤਰਨਤਾਰਨ ਜ਼ਿਲ੍ਹੇ ਦੇ ਇੱਕ ਪਿੰਡ ’ਚ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕੋ ਹੀ ਮੁਹੱਲੇ ਵਿਚ ਲਵ ਮੈਰਿਜ ਕਰਨ ‘ਤੇ ਮੁੰਡੇ ਵਾਲਿਆਂ ਤੇ ਕੁੜੀ ਵਾਲਿਆਂ ਵਿਚਾਲੇ ਝਗੜਾ ਹੋਇਆ। ਵਿਵਾਦ ਇੰਨਾ ਵੱਧ ਗਿਆ ਕਿ ਕੁੜੀ ਦੇ ਪਰਿਵਾਰ ਵਾਲਿਆਂ ਨੇ ਮੁੰਡੇ ਦੀ ਮਾਂ ਨਾਲ ਬਹੁਤ ਹੀ ਸ਼ਰਮਨਾਕ ਕਰਤੂਤ ਕੀਤੀ।
ਮਾਮਲਾ ਵਲਟੋਹਾ ਦਾ ਹੈ। ਇੱਕ ਮੁੰਡਾ ਗੁਆਂਢ ‘ਚ ਕੁੜੀ ਨੂੰ ਭਜਾ ਕੇ ਲੈ ਗਿਆ ਅਤੇ ਉਸ ਨਾਲ ਕੋਰਟ ਮੈਰਿਜ ਕਰ ਲਈ, ਜਿਸ ‘ਤੇ ਮੁੰਡੇ ਦੀ 55 ਸਾਲਾਂ ਮਾਂ ਦੀ ਕੁੜੀ ਦੇ ਮਾਪਿਆਂ ਨੇ ਕਥਿਤ ਤੌਰ ’ਤੇ ਇਤਰਾਜ਼ਯੋਗ ਵੀਡੀਓ ਬਣਾ ਲਈ ਅਤੇ ਵੀਡੀਓ ਨੂੰ ਵਾਇਰਲ ਕਰ ਦਿੱਤਾ। ਥਾਣਾ ਵਲਟੋਹਾ ਦੀ ਪੁਲਿਸ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਦੇ ਮਾਮਲੇ ’ਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪਰ ਅਜੇ ਤਕ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋ ਸਕੀ।
ਇਸ ਬਾਰੇ ਥਾਣਾ ਵਲਟੋਹਾ ਦੇ SHO ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀੜਤਾ ਦੇ ਬਿਆਨਾਂ ‘ਤੇ ਪਰਚਾ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤ ਮੁਤਾਬਕ ਵੀਡੀਓ ਵਾਇਰਲ ਕਰਨ ਦੇ ਨਾਲ ਕੁੱਟਮਾਰ ਵੀ ਕੀਤੀ ਗਈ ਹੈ। ਦੋਸ਼ੀ ਘਰੋਂ ਭੱਜੇ ਹੋਏ ਹਨ ਉਸ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਉਨ੍ਹਾਂ ਨੂੰ ਫੜ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੰਡਾ-ਕੁੜੀ ਦੀ ਲਵ ਮੈਰਿਜ ਕਰਕੇ ਦੋਵਾਂ ਧਿਰਾਂ ਵਿਚ ਝਗੜਾ ਹੋਇਆ, ਵੀਡੀਓ ਵੇਖਣ ‘ਤੇ ਪਤਾ ਲੱਗਦਾ ਹੈ ਕਿ ਮੁੰਡੇ ਦੀ ਮਾਂ ਦੀ ਸ਼ਰਟ ਖਿੱਚੀ ਗਈ ਤੇ ਉਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ। ਇਸ ਮਾਮਲੇ ਵਿਚ ਕੁੜੀ ਦੇ ਮਾਪਿਆਂ ਤੇ ਭਰਾਵਾਂ ‘ਤੇ ਪਰਚਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਿਸ਼ਾਨ-ਏ-ਸਿੱਖੀ ਦੇ ਸਟੂਡੈਂਟ ਨੇ ਵਧਾਇਆ ਮਾਣ, NDA ਦੀ ਪ੍ਰੀਖਿਆ ‘ਚ ਦੇਸ਼ ਭਰ ‘ਚੋਂ ਹਾਸਲ ਕੀਤਾ 7ਵਾਂ ਰੈਂਕ
ਉਥੇ ਹੀ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਇਸ ਵੀਡੀਓ ਦਾ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਦੇ ਚੇਅਰਮੈਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜੇ ਪੁੱਤ ਨੇ ਲਵ ਮੈਰਿਜ ਕੀਤੀਤਾਂ ਇਸ ਦੇ ਵਿਚ ਮਾਂ ਦੀ ਕੀ ਗਲਤੀ ਸੀ। ਦੋਸ਼ੀਆਂ ਖਿਲਾਫ ਐਕਸ਼ਨ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: