PM Modi ਦੀ ਰੈਲੀ ‘ਚ ਸਾਂਸਦ ਹਰਸਿਮਰਤ ਕੌਰ ਬਾਦਲ ਕਿਸਾਨਾਂ ਦੇ ਹੱਕ ਲਈ ਗਰਜੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਮਸਲੇ ਨੂੰ ਜਲਦ ਤੋਂ ਜਲਦੀ ਹੱਲ ਕਰਵਾਉਣ।
ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਸਮੇਂ ਰਾਜਪਾਲ, ਪ੍ਰਧਾਨ ਮੰਤਰੀ ਤੇ ਭਾਜਪਾ ਦੇ ਵਿਧਾਇਕ ਵੀ ਇਸ ਰੈਲੀ ਵਿਚ ਮੌਜੂਦ ਹਨ ਤੇ ਮੈਂ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਕਿ ਉਹ ਪੰਜਾਬੀ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਤੇ ਅੱਜ ਉਹ ਸਰਹੱਦਾਂ ‘ਤੇ ਦੇਸ਼ ਨੂੰ ਬਚਾਉਣ ਸੰਘਰਸ਼ ਕਰ ਰਹੇ ਹਨ ਤੇ ਉਨ੍ਹਾਂ ਨਾਲ ਜੋ ਕੁਝ ਹੋ ਰਿਹਾ ਹੈ, ਉਹ ਬਹੁਤ ਹੀ ਮੰਦਭਾਗਾ ਹੈ।
ਇਹ ਵੀ ਪੜ੍ਹੋ : ਇਨੈਲੋ ਦੇ ਸੂਬਾ ਪ੍ਰਧਾਨ ਤੇ ਸਾਬਕਾ MLA ਨਫੇ ਸਿੰਘ ਰਾਠੀ ਦੀ ਗੱਡੀ ‘ਤੇ ਹਮ/ਲਾ, 3 ਸੁਰੱਖਿਆ ਮੁਲਾਜ਼ਮ ਜ਼ਖਮੀ
ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਿਚ ਸਭ ਤੋਂ ਵੱਡਾ ਯੋਗਦਾਨ ਕਿਸਾਨਾਂ ਦਾ ਹੈ। ਮੇਰੀ ਹੱਥ ਜੋੜ ਕੇ ਬੇਨਤੀ ਹੈ ਕਿ ਕਿਸਾਨਾਂ ਤੇ ਮਜ਼ਦੂਰਾਂ ਦਾ ਮਸਲਾ ਜਲਦੀ ਹੱਲ ਕੀਤਾ ਜਾਵੇ। ਇਸ ਮੌਕੇ MP ਹਰਸਿਮਰਤ ਕੌਰ ਬਾਦਲ ਨੇ ਸ਼ੰਭੂ ਬਾਰਡਰ ‘ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੀ ਮੌਤ ਦਾ ਮੁੱਦਾ ਵੀ ਚੁੱਕਿਆ।
























