ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀਰਵਾਰ ਤੜਕੇ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਉਨ੍ਹਾਂ ਨੂੰ ਸਾਥੀਆਂ ਸਮੇਤ ਫਤਹਿਗੜ੍ਹ ਸਾਹਿਬ ਦੇ ਕਿਲ੍ਹਾ ਹਰਨਾਮ ਸਿੰਘ ਨਗਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਉਨ੍ਹਾਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਸਨ ਅਤੇ ਇਲਾਕੇ ਨੂੰ ਛਾਉਣੀ ਵਿਚ ਬਦਲ ਦਿੱਤਾ ਗਿਆ ਸੀ।
ਦਰਅਸਲ, ਲੁਧਿਆਣਾ ਦੇ ਬਲਾਗਰ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੰਸਦ ਮੈਂਬਰ ਮਾਨ ਨੇ ਧੂਰੀ ਵਿੱਚ 1 ਫਰਵਰੀ ਯਾਨੀ ਵੀਰਵਾਰ ਤੋਂ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਸੰਸਦ ਮੈਂਬਰ ਮਾਨ ਬੁੱਧਵਾਰ ਰਾਤ ਨੂੰ ਫਤਿਹਗੜ੍ਹ ਸਾਹਿਬ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਆਏ ਸਨ। ਇਸੇ ਦੌਰਾਨ ਅੱਜ ਤੜਕੇ ਉਹ ਆਪਣੇ ਘਰ ਵਿੱਚ ਹੀ ਬੰਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Budget 2024: ਇਲੈਕਟ੍ਰਿਕ ਵਾਹਨ ਖ਼ਰੀਦਦਾਰਾਂ ਲਈ ਖ਼ੁਸ਼ਖ਼ਬਰੀ, ਬਜਟ ‘ਚ ਹੋਇਆ ਇਹ ਐਲਾਨ
ਦੱਸ ਦੇਈਏ ਕਿ 20 ਜਨਵਰੀ ਨੂੰ ਭਾਨਾ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮਹਿਲਾ ਟਰੈਵਲ ਏਜੰਟ ਇੰਦਰਜੀਤ ਕੌਰ (42) ਵਾਸੀ ਸੈਕਟਰ-32 ਏ ਨੇ ਭਾਨਾ ਸਿੱਧੂ ਡਰਾਉਣ ਧਮਕਾਉਣ ਤੇ ਪੈਸੇ ਮੰਗਣ ਦਾ ਦੋਸ਼ ਲਾਇਆ ਸੀ। ਇਸ ਮਗਰੋਂ 26 ਜਨਵਰੀ ਨੂੰ ਭਾਨਾ ਸਿੱਧੂ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਸ ਖਿਲਾਫ ਪਟਿਆਲਾ ਵਿੱਚ ਇੱਕ ਹੋਰ ਮਾਮਲਾ ਦਰਜ ਹੋ ਗਿਆ ਤੇ ਉਸ ਨੂੰ ਦੁਬਾਰਾ ਗ੍ਰਿਫਤਾਰ ਕਰ ਲਿਆ ਗਿਆ। ਭਾਨਾ ਸਿੱਧੂ ਦੀ ਗ੍ਰਿਫਤਾਰੀ ਨੂੰ ਲੈ ਕੇ ਹੀ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਅੱਜ ਟ੍ਰੇਨ ਰੋਕੋ ਅੰਦੋਲਨ ਦੀ ਸ਼ੁਰੂਆਤ ਕਰਨੀ ਸੀ ਪਰ ਉਨ੍ਹਾਂ ਨੂੰ ਉਨ੍ਹਾਂ ਦੇ ਸਮਰਥਕਾਂ ਨਾਲ ਪਹਿਲਾਂ ਹੀ ਹਾਊਸ ਅਰੈਸਟ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ –