ਕੰਗਨਾ ਰਣੌਤ-ਸੀਆਈਐਸਐਫ ਕਾਂਸਟੇਬਲ ਥੱਪੜ ਕਾਂਡ ‘ਤੇ ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਦਿੱਲੀ ‘ਚ ਕਾਂਗਰਸ ਦੀ ਬੈਠਕ ਵਿਚ ਸ਼ਾਮਲ ਹੋਣ ਪਹੁੰਚੇ ਰੰਧਾਵਾ ਨੇ ਕਿਹਾ ਕਿ ਸੁਰੱਖਿਆ ਜਾਂਚ ਦੌਰਾਨ ਜੇ ਕੋਈ ਕਿਸੇ ਨੂੰ ਥੱਪੜ ਮਾਰਦਾ ਹੈ ਤਾਂ ਮੈਂ ਇਸ ਦਾ ਸਮਰਥਨ ਨਹੀਂ ਕਰਦਾ। ਅਜਿਹਾ ਨਹੀਂ।
ਰੰਧਾਵਾ ਨੇ ਕਿਹਾ ਕਿ ਮੈਂ ਕੰਗਨਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੈਡਮ ਪਹਿਲਾਂ ਸੋਚੋ ਤੇ ਫਿਰ ਬੋਲੋ। ਅਸੀਂ ਪੰਜਾਬੀਆਂ ਨੇ ਇਸ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣਾ ਖੂਨ ਵਹਾਇਆ ਹੈ। ਸਾਨੂੰ ਨਹੀਂ ਪਤਾ ਕਿ ਉਹ ਉਸ ਸਮੇਂ ਕਿੱਥੇ ਸੀ ਜਾਂ ਭਾਜਪਾ ਕਿੱਥੇ ਸੀ…ਉਸ ਨੇ ਜੋ ਕਿਹਾ ਉਹ ਗਲਤ ਹੈ, ਅਸੀਂ ਸੰਸਦ ਵਿੱਚ ਜਵਾਬ ਦਿਆਂਗੇ।
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬਾਰੇ ਰੰਧਾਵਾ ਨੇ ਕਿਹਾ ਕਿ ਇਹ ਬਹੁਤ ਅਹਿਮ ਮੀਟਿੰਗ ਹੈ। ਅਸੀਂ ਸੰਸਦ ਵਿੱਚ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ। ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ‘ਤੇ ਰੰਧਾਵਾ ਨੇ ਕਿਹਾ ਕਿ ਹਾਂ, ਅਸੀਂ ਚਾਹੁੰਦੇ ਹਾਂ ਕਿ ਦੇਸ਼ ਨੂੰ ਅਜਿਹਾ ਚਿਹਰਾ ਮਿਲੇ ਜੋ ਪ੍ਰਧਾਨ ਮੰਤਰੀ ਨੂੰ ਜਵਾਬ ਦੇ ਸਕੇ… ਮੈਨੂੰ ਲੱਗਦਾ ਹੈ ਕਿ ਪੂਰਾ ਦੇਸ਼ ਇਹੀ ਚਾਹੁੰਦਾ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂ ਸਾਵਧਾਨ! ਸਰਾਂ ‘ਚ ਬੁਕਿੰਗ ਦੇ ਨਾਂ ‘ਤੇ ਠੱਗੀ, SGPC ਵੱਲੋਂ ਨੋਟਿਸ ਜਾਰੀ
ਦੱਸ ਦੇਈਏ ਕਿ ਕੁਲਵਿੰਦਰ ਕੌਰ ਦੀ ਮਾਂ ਨੇ ਪਹਿਲੀ ਵਾਰ ਇਸ ਮਾਮਲੇ ‘ਤੇ ਬਿਆਨ ਦਿੱਤਾ ਹੈ। ਕੁਲਵਿੰਦਰ ਕੌਰ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਦੀ ਧੀ ਅਜਿਹਾ ਨਹੀਂ ਕਰ ਸਕਦੀ। ਕੰਗਨਾ ਨੇ ਗਲਤ ਭਾਸ਼ਾ ਦੀ ਵਰਤੋਂ ਕਰਕੇ ਉਸ ਨੂੰ ਉਕਸਾਇਆ ਹੋਣਾ ਏ। ਕੁਲਵਿੰਦਰ ਕੌਰ ਦੀ ਮਾਂ ਵੀਰ ਕੌਰ ਨੇ ਇੱਕ ਵੀਡੀਓ ਵਿੱਚ ਕਿਹਾ ਕਿ ਕੰਗਨਾ ਨੇ ਪਹਿਲਾਂ ਵੀ ਕਈ ਗਲਤ ਬਿਆਨ ਦਿੱਤੇ ਹਨ। ਵੀਰ ਕੌਰ ਨੇ ਦੱਸਿਆ ਕਿ ਉਹ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਈ ਹੈ।