Multani kidnapping case: ਐਸ.ਏ.ਐਸ ਨਗਰ : ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ‘ਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਨੂੰ ਧਾਰਾ 302 ਵਿਚ ਦਿੱਤੀ ਆਰਜ਼ੀ ਜ਼ਮਾਨਤ ਦੀ ਅਗਲੀ ਸੁਣਵਾਈ ਅੱਜ ਅਦਾਲਤ ਵਿਚ ਹੋਈ, ਜਿਥੇ ਵਕੀਲਾਂ ਵਿਚ ਹੋਈ ਚੰਗੀ ਬਹਿਸ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਮਾਮਲੇ ਸੁਮੇਧ ਸੈਣੀ ਨੂੰ ਇਸ ਮਾਮਲੇ ਵਿਚ ਮਿਲੀ ਆਰਜ਼ੀ ਅਦਾਲਤ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੂੰ ਸੁਮੇਧ ਸੈਣੀ ਖਿਲਾਫ ਧਾਰਾ 302 ਵਿਚ ਵਾਧਾ ਕਰਨ ਤੇ 3 ਦਿਨ ਦਾ ਵਾਧਾ ਕਰਨ ਦੀ ਹਿਦਾਇਤ ਕੀਤੀ ਅਤੇ ਇਸ ਵਿਚ ਤਿੰਨ ਦਿਨ ਦਾ ਨੋਟਿਸ ਦੇਣ ਲਈ ਕਿਹਾ।
ਦੱਸਣਯੋਗ ਹੈ ਕਿ ਪੀੜਤ ਧਿਰ ਨੇ ਸੁਮੇਧ ਸਿੰਘ ਸੈਣੀ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅਦਾਲਤ ਵਿੱਚ ਇਸ ਮਾਮਲੇ ਨੂੰ ਹੋਰ ਅਦਾਲਤ ਵਿਚ ਤਬਦੀਲ ਕਰਨ ਦੀ ਅਰਜ਼ੀ ਲਗਾਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਅਡੀਸ਼ਨਲ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਤੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਡੀਜੀਪੀ ਸੈਣੀ ਖਿਲਾਫ 29 ਸਾਲ ਪੁਰਾਣੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸਾਲ 1991 ਵਿਚ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਵਿਚ ਐਸਐਸਪੀ ਦੇ ਅਹੁਦੇ ’ਤੇ ਤਾਇਨਾਤ ਸਨ, ਉਸ ਦੌਰਾਨ ਸੈਣੀ ’ਤੇ ਇਕ ਅੱਤਵਾਦੀ ਹਮਲਾ ਹੋਇਆ ਸੀ।
ਹਮਲੇ ਵਿਚ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਚਾਰ ਲੋਕ ਮਾਰੇ ਗਏ ਸਨ। ਇਸ ਦੌਰਾਨ ਬਲਵੰਤ ਸਿੰਘ ਮੁਲਤਾਨੀ ਨੂੰ ਚੰਡੀਗੜ੍ਹ ਵਿਚ ਪੁਲਿਸ ਦੇ ਦੋ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ ’ਤੇ ਥਾਣੇ ਵਿਚ ਲਿਆਂਦਾ ਸੀ, ਜਿਸ ਤੋਂ ਬਾਅਦ ਉਹ ਲਾਪਤਾ ਹੋ ਗਿਆ। ਫਿਰ ਮੁਲਤਾਨੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਉਨ੍ਹਾਂ ਦੇ ਭਰਾ ਪਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿਚ ਸੀਬੀਆਈ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਸੈਣੀ ਵਿਰੁੱਧ 2007 ਵਿਚ ਕਾਰਵਾਈ ਸ਼ੁਰੂ ਕੀਤੀ ਸੀ ਪਰ ਬਾਅਦ ’ਚ ਇਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਸਾਲ 2014 ’ਚ ਉਨ੍ਹਾਂ ਦੇ ਹੱਥ ਕਈ ਅਜਿਹੇ ਸਬੂਤ ਲੱਗੇ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਆਪਣਾ ਸੰਘਰਸ਼ ਸ਼ੁਰੂ ਕੀਤਾ। ਇਸ ਸਬੰਧੀ ਹੁਣ ਫਿਰ ਸਾਬਕਾ ਡੀਜੀਪੀ ’ਤੇ ਧਾਰਾ 364, 201, 344, 330 ਅਤੇ 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।