ਅਬੋਹਰ ਦੇ ਚੂਹੜੀਵਾਲਾ ਧੰਨਾ ਪਿੰਡ ਵਿਚ ਇਕ ਦਰਦਨਾਕ ਵਾਰਦਾਤ ਸਾਹਮਣੇ ਆਈ ਹੈ। ਬੀਤੀ ਰਾਤ ਦੋ ਲੁਟੇਰਿਆਂ ਨੇ ਘਰ ਵਿਚ ਵੜ ਕੇ ਬਜ਼ੁਰਗ ਮਹਿਲਾ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਖੇਤੀਬਾਈ ਵਜੋਂ ਹੋਈ ਹੈ ਤੇ ਉਨ੍ਹਾਂ ਦੀ ਉਮਰ 85 ਸਾਲ ਦੱਸੀ ਜਾ ਰਹੀ ਹੈ।
ਮ੍ਰਿਤਕਾ ਦੇ ਪੁੱਤਰ ਨੇ ਦੱਸਿਆ ਕਿ ਘਟਨਾ ਦੇ ਸਮੇਂ ਖੇਤੀਬਾਈ ਵਿਹੜੇ ਵਿਚ ਸੌਂਰਹੀ ਸੀ ਤੇ ਪਰਿਵਾਰ ਦੇ ਦੂਜੇ ਮੈਂਬਰ ਕਮਰਿਆਂ ਵਿਚ ਸੌਂ ਰਹੇ ਸਨ। ਰਾਤ ਵਿਚ ਘਰ ਵਿਚ ਵੜੇ ਲੁਟੇਰਿਆਂ ਨੇ ਮਹਿਲਾ ਤੋਂ ਉਨ੍ਹਾਂ ਦੇ ਕੰਨ ਦੀਆਂ ਵਾਲੀਆਂ ਤੇ ਨੱਕ ਦਾ ਸੋਨੇ ਦਾ ਕੋਕਾ ਖੋਹ ਲਿਆ ਤੇ ਜਦੋਂ ਮਹਿਲਾ ਨੇ ਵਿਰੋਧ ਕਰਦੇ ਹੋਏ ਰੌਲਾ ਪਾਇਆ ਤਾਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦੇ ਸਿਰ ‘ਤੇ ਕਈ ਵਾਰ ਵਾਰ ਕੀਤੇ ਤੇ ਉਸ ਦਾ ਕਤਲ ਕਰ ਦਿੱਤਾ।
ਸ਼ੋਰ ਸੁਣ ਕੇ ਜਦੋਂ ਅਸੀਂ ਬਾਹਰ ਆਏ ਉਦੋਂ ਤੱਕ ਉਨ੍ਹਾਂ ਦੀ ਮਾਂ ਦੀ ਮੌਤ ਹੋ ਚੁੱਕੀ ਸੀ। ਸੀਸੀਟੀਵੀ ਫੁਟੇਜ ਵਿਚ 2 ਲੁਟੇਰਿਆਂ ਨੂੰ ਭੱਜੇਦ ਹੋਏ ਦੇਖਿਆ ਜਾ ਸਕਦਾ ਹੈ। ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ਉਤੇ ਪਹੁੰਚ ਗਏ ਹਨ। ਮ੍ਰਿਤਕਾ ਦੀ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਭਿਜਵਾ ਦਿੱਤਾ ਗਿਆ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
