ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਇਕ ਰੈਸਟੋਰੈਂਟ ਦੇ ਬਾਹਰ ਹੋਈ ਲੜਾਈ ਦੌਰਾਨ ਕੁੱਟਮਾਰ ਤੋਂ ਬਾਅਦ ਜ਼ਖਮੀ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ‘ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ।
ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੂੰ 2 ਫਰਵਰੀ ਨੂੰ ਤੜਕੇ 2 ਵਜੇ ਦੇ ਕਰੀਬ 15ਵੀਂ ਸਟਰੀਟ ਨਾਰਥਵੈਸਟ ਦੇ 1100 ਬਲਾਕ ‘ਚ ਸ਼ੋਟੋ ਰੈਸਟੋਰੈਂਟ ਦੇ ਬਾਹਰ ਘਟਨਾ ਦੀ ਸੂਚਨਾ ਮਿਲੀ, ਜਿਸ ਮਗਰੋਂ ਪੁਲਿਸ ਅਧਿਕਾਰੀ ਉਥੇ ਪਹੁੰਚੇ ਅਤੇ ਉਨ੍ਹਾਂ ਨੇ ਵਿਵੇਕ ਤਨੇਜਾ ਨਾਂ ਦੇ ਭਾਰਤੀ ਮੂਲ ਕੇ ਬੰਦੇ ਨੂੰ ਫੁਟਪਾਥ ‘ਤੇ ਗੰਭੀਰ ਰੂਪ ਵਿੱਚ ਜ਼ਖਮੀ ਵੇਖਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਵਾਸ਼ਿੰਗਟਨ ਡੀਸੀ ਦੇ ਇੱਕ ਟੈਲੀਵਿਜ਼ਨ ਸਟੇਸ਼ਨ ‘WUSA ਮੁਤਾਬਕ, ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਨੇਜਾ ਅਤੇ ਇੱਕ ਅਣਪਛਾਤੇ ਵਿਅਕਤੀ ਵਿਚਕਾਰ ਝਗੜਾ ਹੱਥੋਪਾਈ ਵਿੱਚ ਬਦਲ ਗਿਆ ਅਤੇ ਦੋਸ਼ੀ ਨੇ ਤਨੇਜਾ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਫੁੱਟਪਾਥ ‘ਤੇ ਉਸ ਦਾ ਸਿਰ ਮਾਰਿਆ।
ਇਹ ਵੀ ਪੜ੍ਹੋ : ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਸ਼ੰਭੂ ਬਾਰਡਰ ਸੀਲ, ਪੰਜਾਬ ਤੋਂ ਹਰਿਆਣਾ ‘ਚ ਐਂਟਰੀ ਬੰਦ
ਗੰਭੀਰ ਰੂਪ ਨਾਲ ਜ਼ਖਮੀ ਤਨੇਜਾ ਦੀ ਬੁੱਧਵਾਰ ਨੂੰ ਹਸਪਤਾਲ ‘ਚ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਮੁਲਜ਼ਮ ਦੀ ਫੁਟੇਜ ਸੀਸੀਟੀਵੀ ਤੋਂ ਹਾਸਲ ਕਰ ਲਈ ਗਈ ਹੈ। ਤਨੇਜਾ ‘ਡਾਇਨਾਮੋ ਟੈਕਨਾਲੋਜੀਜ਼’ ਦੇ ਸਹਿ-ਸੰਸਥਾਪਕ ਅਤੇ ਚੇਅਰਮੈਨ ਸਨ।
ਵੀਡੀਓ ਲਈ ਕਲਿੱਕ ਕਰੋ –