ਫ਼ਿਰੋਜ਼ਪੁਰ ਦੇ ਜ਼ੀਰਾ ਤੋਂ ਸ਼ਨੀਵਾਰ ਨੂੰ ਬੇਅਦਬੀ ਦੀ ਇੱਕ ਵੱਡੀ ਘਟਨਾ ਵਾਪਰੀ, ਜਿਸ ਦੀ ਹੈਰਾਨ ਕਰਨ ਵਾਲੀ ਵੀਡੀਓ ਹੁਣ ਸਾਹਮਣੇ ਆਈ ਹੈ। ਵੀਡੀਓ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਫੜ ਲਿਆ ਅਤੇ ਕੁੱਟ-ਕੁੱਟ ਕੇ ਮਾਰ ਦਿੱਤਾ।
ਜਾਣਕਾਰੀ ਮੁਤਾਬਕ ਜ਼ੀਰਾ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਾਹਮਣੇ ਆਈਆਂ ਤਸਵੀਰਾਂ ‘ਚ ਲੋਕਾਂ ਨੇ ਦੋਸ਼ੀ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਉਸ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮੌਕੇ ‘ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ, ਜਿਸ ਤੋਂ ਬਾਅਦ ਉਥੇ ਮੌਜੂਦ ਸੰਗਤ ਨੇ ਉਸ ਨੂੰ ਫੜ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਗੰਭੀਰ ਜ਼ਖ਼ਮੀ ਨੌਜਵਾਨ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਨੌਜਵਾਨ ਦੀ ਪਛਾਣ ਬਖਸ਼ੀਸ਼ ਉਰਫ ਗੋਲਾ (ਉਮਰ 25 ਸਾਲ) ਵਾਸੀ ਨੇੜਲੇ ਪਿੰਡ ਤਲੀ ਵਜੋਂ ਹੋਈ ਹੈ। ਪਿਤਾ ਦਾ ਕਹਿਣਾ ਹੈ ਕਿ ਉਸ ਦਾ ਪੁੱਤਰ 2 ਸਾਲਾਂ ਤੋਂ ਮਾਨਸਿਕ ਤੌਰ ‘ਤੇ ਬੀਮਾਰ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਸੀ। ਉਸਦਾ ਕਹਿਣਾ ਹੈ ਕਿ ਪੁਲਿਸ ਦੇ ਸਾਹਮਣੇ ਉਸਦੇ ਪੁੱਤ ਨੂੰ ਮਾਰਨਾ ਠੀਕ ਨਹੀਂ ਸੀ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰਨਾ ਚਾਹੀਦਾ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਗਰਮੀ ਨੇ ਛੁਡਾਏ ਪਸੀਨੇ, ਪਾਰਾ 40 ਤੋਂ ਪਾਰ, ਇਸ ਦਿਨ ਪਏਗਾ ਮੀਂਹ
ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਤਲ ਕਰਨ ਵਾਲੇ ਵਿਅਕਤੀ ਦੀ ਪਛਾਣ ਜਰਨੈਲ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ, ਜਿਸ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਕਈਆਂ ਦੀ ਅਜੇ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























