ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਹੋ ਗਈ ਹੈ। ਮੰਤਰੀਆਂ ਅਤੇ ਵਿਧਾਇਕਾਂ ਨੇ ਜ਼ਿਲ੍ਹਿਆਂ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿੱਚ ਚਾਰਜ ਸੰਭਾਲ ਲਿਆ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸ ਦੇ ਨਾਲ ਹੀ ਇਸ ਕੈਂਪ ਵਿੱਚ 45 ਸੁਵਿਧਾਵਾਂ, ਜਿਨ੍ਹਾਂ ਲਈ ਲੋਕਾਂ ਨੂੰ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ, ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਭਾਂਖਰਪੁਰ ਕੈਂਪਸ ਦਾ ਦੌਰਾ ਕਰਨ ਪੁੱਜੇ ਹੋਏ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਦੌਰਾ ਕੀਤਾ। ਉਥੇ ਲੋਕਾਂ ਨੂੰ ਵੀ ਮਿਲੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਨੇਤਾ ਤੁਹਾਡੇ ਘਰ ਆਉਂਦੇ ਸਨ ਅਤੇ ਉਸ ਤੋਂ ਬਾਅਦ ਤੁਹਾਨੂੰ ਆਪਣੇ ਕੰਮਾਂ ਲਈ ਚੰਡੀਗੜ੍ਹ ਆਉਣਾ ਪੈਂਦਾ ਸੀ। ਜੇ ਕੋਈ ਦਸਤਾਵੇਜ਼ ਰਹਿ ਜਾਂਦਾ ਸੀ, ਤਾਂ ਵਾਪਸ ਜਾਣਾ ਪੈਂਦਾ ਸੀ। ਦਿਹਾੜੀ ਖਰਾਬ। ਪਰ ਹੁਣ ਅਜਿਹਾ ਨਹੀਂ ਹੋਵੇਗਾ। ਸੀਐਮ ਮਾਨ ਨੇ ਕਿਹਾ- ਮੇਰਾ ਸੁਪਨਾ ਪੂਰਾ ਹੋ ਗਿਆ ਹੈ। ਸੰਗਰੂਰ ਵਿੱਚ ਆਪਣੇ ਕਿਰਾਏ ਦੇ ਮਕਾਨ ਤੋਂ ਬੋਲਿਆ ਸੀ ਸਰਕਾਰ ਸ਼ਹਿਰਾਂ-ਕਸਬਿਆਂ ਤੋਂ ਚੱਲੇਗੀ, ਅੱਜ ਉਹ ਹੋ ਰਿਹਾ ਹੈ।
ਵਿਭਾਗ ਨੇ ਉਸੇ ਸਮੇਂ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ 1400 ਅਸਾਮੀਆਂ ਅਜੇ ਵੀ ਰੱਖੀਆਂ ਗਈਆਂ ਹਨ। ਜਲਦੀ ਹੀ ਨਿਯਮਾਂ ਵਿੱਚ ਬਦਲਾਅ ਕੀਤਾ ਜਾਵੇਗਾ ਅਤੇ ਔਰਤਾਂ ਦਾ ਦੁਬਾਰਾ ਟੈਸਟ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦਸੰਬਰ 2023 ਵਿੱਚ ਹੀ ਇਸ ਯੋਜਨਾ ਦਾ ਐਲਾਨ ਕੀਤਾ ਸੀ। ਇਸ ਨੂੰ ਅਸਲੀ ਰੂਪ ਦੇਣ ਲਈ ਪੂਰੀ ਵਿਉਂਤਬੰਦੀ ਕੀਤੀ ਗਈ ਸੀ। ਇਸ ਦੇ ਨਾਲ ਹੀ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਸ ਦਿਨ ਆਪੋ-ਆਪਣੇ ਵਾਰਡਾਂ ਵਿੱਚ ਰਹਿਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਿਰਦੇਸ਼ ਦਿੱਤੇ ਹਨ। ਐਸਡੀਐਮ ਅਤੇ ਮਾਲ ਵਿਭਾਗ ਦੇ ਅਧਿਕਾਰੀ ਸਬ-ਡਵੀਜ਼ਨਾਂ ਦੀ ਅਗਵਾਈ ਕਰਨਗੇ।
ਪੇਂਡੂ ਖੇਤਰਾਂ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬਲਾਕ ਅਫ਼ਸਰ ਅਤੇ ਪੰਚਾਇਤ ਸਕੱਤਰ ਵੱਲੋਂ ਨੋਡਲ ਅਫ਼ਸਰ ਦੀ ਭੂਮਿਕਾ ਨਿਭਾਈ ਜਾ ਰਹੀ ਹੈ।
ਇਹ ਕੈਂਪ ਸਵੇਰੇ 10 ਵਜੇ ਸ਼ੁਰੂ ਹੋਏ ਹਨ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹਿਣਗੇ। ਪਹਿਲੀ ਸ਼ਿਫਟ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। ਇੱਕ ਘੰਟੇ ਦੇ ਲੰਚ ਬ੍ਰੇਕ ਤੋਂ ਬਾਅਦ ਦੂਜੀ ਸ਼ਿਫਟ 2 ਤੋਂ 5 ਵਜੇ ਤੱਕ ਹੋਵੇਗੀ। ਸਾਰੇ ਜ਼ਿਲ੍ਹਿਆਂ ਨੇ ਆਪਣੇ ਪੱਧਰ ’ਤੇ ਸ਼ਡਿਊਲ ਤਿਆਰ ਕਰ ਲਏ ਹਨ। ਉਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਪਹਿਲਾਂ ਹੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਜਿੱਥੇ ਕੈਂਪ ਲਗਾਏ ਜਾਣਗੇ।
ਇਸ ਸਮੁੱਚੇ ਪ੍ਰੋਗਰਾਮ ਦੇ ਆਯੋਜਨ ਦਾ ਮੁੱਖ ਮੰਤਵ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਹੈ। ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ –