ਪੰਜਾਬੀ ਗਾਇਕ ਸਿੱਧੂ ਮੂਸੇਵਲਾ ਤੇ NCB ਨੇਤਾ ਬਾਬਾ ਸਿੱਦੀਕੀ ਕਤਲਕਾਂਡ ਵਿੱਚ ਲੋੜੀਂਦੇ ਤੇ ਨਾਮੀ ਗੈਂਗਸਟਰ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ ਹੈ। ਉਸ ਨੂੰ ਦਿੱਲੀ ਏਅਰਪੋਰਟ ਲਿਆਂਦਾ ਗਿਆ ਹੈ। ਭਾਰਤ ਡਿਪੋਰਟ ਕਰਨ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (NIA) ਨੇ ਅਨਮੋਲ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਹੈ।
12 ਅਕਤੂਬਰ, 2024 ਨੂੰ ਰਾਤ 9.30 ਵਜੇ, ਮੁੰਬਈ ਦੇ ਬਾਂਦਰਾ ਵਿੱਚ ਖੇਰਵਾੜੀ ਸਿਗਨਲ ‘ਤੇ ਮਹਾਰਾਸ਼ਟਰ ਸਰਕਾਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਰਹਿਣ ਵਾਲੇ ਹਰੀਸ਼ ਕੁਮਾਰ, ਕੈਥਲ (ਹਰਿਆਣਾ) ਦੇ ਗੁਰਮੇਲ ਬਲਜੀਤ ਸਿੰਘ, ਬਹਿਰਾਇਚ (ਉੱਤਰ ਪ੍ਰਦੇਸ਼) ਦੇ ਧਰਮਰਾਜ ਕਸ਼ਯਪ ਅਤੇ ਪੁਣੇ (ਮਹਾਰਾਸ਼ਟਰ) ਦੇ ਪ੍ਰਵੀਨ ਲੋਂਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਜਲੰਧਰ ਦੇ ਰਹਿਣ ਵਾਲੇ ਜ਼ੀਸ਼ਾਨ ਅਖਤਰ ਦਾ ਨਾਮ ਸਾਹਮਣੇ ਆਇਆ। ਜਦੋਂ ਸ਼ੂਟਰਾਂ ਨੇ ਸਿੱਦੀਕੀ ਨੂੰ ਗੋਲੀ ਮਾਰੀ ਤਾਂ ਉਹ ਮੌਕੇ ‘ਤੇ ਮੌਜੂਦ ਸੀ। ਉਸ ਦੌਰਾਨ ਉਹ ਅਨਮੋਲ ਨਾਲ ਫ਼ੋਨ ‘ਤੇ ਸੰਪਰਕ ਵਿੱਚ ਸੀ। ਸਿੱਦੀਕੀ ਦੀ ਮੌਤ ਤੋਂ ਬਾਅਦ ਉਸਨੇ ਅਨਮੋਲ ਨੂੰ ਮੌਕੇ ਦੀਆਂ ਫੋਟੋਆਂ ਅਤੇ ਵੀਡੀਓ ਭੇਜੀਆਂ ਅਤੇ ਸਿੱਦੀਕੀ ਦੀ ਮੌਤ ਦੀ ਪੁਸ਼ਟੀ ਕੀਤੀ। ਫਿਰ ਉਹ ਭੱਜ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਰੇਸ ਕੋਰਸ ਰੋਡ ‘ਤੇ ਕੋਠੀ ‘ਚ ਲੱਗੀ ਭਿ.ਆਨ.ਕ ਅੱ.ਗ, ਇੱਕ ਵਿਅਕਤੀ ਦੀ ਹੋਈ ਮੌ.ਤ
ਅਨਮੋਲ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਵੀ ਲਈ। ਉਸ ਦਾ ਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਵੀ ਸਾਹਮਣੇ ਆਇਆ। ਹਾਲ ਹੀ ਵਿੱਚ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਅਨਮੋਲ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਏਜੰਸੀ ਨੇ 2022 ਵਿੱਚ ਦਰਜ ਦੋ ਮਾਮਲਿਆਂ ਵਿੱਚ ਅਨਮੋਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ। ਅਨਮੋਲ ਐਨਆਈਏ ਦੀ ਮੋਸਟ ਵਾਂਟੇਡ ਸੂਚੀ ਵਿੱਚ ਵੀ ਹੈ।
ਵੀਡੀਓ ਲਈ ਕਲਿੱਕ ਕਰੋ -:
























