ਸੰਯੁਕਤ ਕਿਸਾਨ ਮੋਰਚੇ ਦੇ ਧਿਆਨ ਵਿੱਚ ਆਇਆ ਹੈ ਕਿ ਸਿੰਘੁ ਮੋਰਚੇ ‘ਤੇ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਇੱਕ ਵਿਅਕਤੀ (ਲਖਬੀਰ ਸਿੰਘ, ਪੁੱਤਰ ਦਰਸ਼ਨ ਸਿੰਘ, ਪਿੰਡ ਚੀਮਾ ਕਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਥਾਨ ‘ਤੇ ਮੌਜੂਦ ਇਕ ਨਿਹੰਗ ਜਥੇਬੰਦੀ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਅਤੇ ਕਿਹਾ ਜਾਂਦਾ ਹੈ ਕਿ ਇਹ ਮਨੁੱਖ ਦੁਆਰਾ ਸਰਬਲੋਹ ਗ੍ਰੰਥ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਹ ਘਟਨਾ ਇਸ ਦੇ ਕਾਰਨ ਹੀ ਵਾਪਰੀ। ਦੱਸਿਆ ਗਿਆ ਹੈ ਕਿ ਇਹ ਮ੍ਰਿਤਕ ਪਿਛਲੇ ਕੁਝ ਸਮੇਂ ਤੋਂ ਉਸੇ ਸਮੂਹ ਦੇ ਨਾਲ ਰਹਿ ਰਿਹਾ ਸੀ।
ਇਸ ਬੇਰਹਿਮੀ ਨਾਲ ਹੋਏ ਕਤਲ ਦੀ ਨਿੰਦਾ ਕਰਦਿਆਂ, ਸੰਯੁਕਤ ਕਿਸਾਨ ਮੋਰਚਾ ਇਹ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਇਸ ਘਟਨਾ ਦੇ ਦੋਵੇਂ ਪੱਖ, ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਚਿੰਨ੍ਹ ਦੀ ਬੇਅਦਬੀ ਦੇ ਵਿਰੁੱਧ ਹਨ, ਪਰ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਇਸ ਅਧਾਰ ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ।
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਉਨ੍ਹਾਂ ਮੰਗ ਕੀਤੀ ਕਿ ਕਤਲ ਅਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਵੇਗਾ। ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਚੱਲ ਰਹੇ ਇਸ ਅੰਦੋਲਨ ਕਿਸੇ ਵੀ ਹਿੰਸਾ ਦਾ ਵਿਰੋਧ ਕਰਦੀ ਹੈ।