ਹਰਿਆਣਾ ਦੇ ਯਮੁਨਾਨਗਰ ਦੇ ਰਹਿਣ ਵਾਲੇ 45 ਸਾਲਾ ਮਨਮੋਹਨ ਸਿੰਘ ਨੇ ਦੁਨੀਆ ਨੂੰ ਅਲਵਿਦਾ ਕਹਿਣ ਤੋਂ ਪਹਿਲਾਂ 5 ਲੋਕਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਮਨਮੋਹਨ ਸਿੰਘ ਨੂੰ 7 ਦਿਨ ਪਹਿਲਾਂ ਸੜਕ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਚੰਡੀਗੜ੍ਹ ਪੀਜੀਆਈ ਲਿਆਂਦਾ ਗਿਆ ਸੀ। ਪੂਰੀ ਕੋਸ਼ਿਸ਼ ਦੇ ਬਾਵਜੂਦ ਡਾਕਟਰ ਉਸ ਨੂੰ ਬਚਾ ਨਹੀਂ ਸਕੇ। ਇਸ ਤੋਂ ਬਾਅਦ ਡਾਕਟਰਾਂ ਨੇ ਮਨਮੋਹਨ ਸਿੰਘ ਦੇ ਪਰਿਵਾਰ ਨੂੰ ਅੰਗਦਾਨ ਲਈ ਮਨਾ ਲਿਆ। ਉਸ ਦੇ ਦਿਲ, ਦੋਵੇਂ ਗੁਰਦੇ, ਜਿਗਰ ਅਤੇ ਦੋਵੇਂ ਅੱਖਾਂ ਦੇ ਕੋਰਨੀਆ ਵੱਖ-ਵੱਖ ਮਰੀਜ਼ਾਂ ਨੂੰ ਟਰਾਂਸਪਲਾਂਟ ਕੀਤੇ ਗਏ ਸਨ। ਇੱਕ ਮਰੀਜ਼ ਦੇ ਦਿਲ ਨੂੰ ਗ੍ਰੀਨ ਕੋਰੀਡੋਰ ਬਣਾ ਕੇ ਏਮਜ਼ ਦਿੱਲੀ ਭੇਜ ਕੇ ਉਸ ਨੂੰ ਨਵੀਂ ਜ਼ਿੰਦਗੀ ਦਿੱਤੀ ਗਈ।

ਮਨਮੋਹਨ ਸਿੰਘ 7 ਨਵੰਬਰ ਨੂੰ ਡਿਊਟੀ ‘ਤੇ ਜਾ ਰਹੇ ਸਨ ਕਿ ਰਸਤੇ ‘ਚ ਉਨ੍ਹਾਂ ਦੀ ਸਾਈਕਲ ਹਾਦਸਾਗ੍ਰਸਤ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸਿਰ ਵਿੱਚ ਸੱਟ ਲੱਗਣ ਕਾਰਨ ਦੋ ਦਿਨ ਬਾਅਦ ਉਸ ਦੀ ਹਾਲਤ ਵਿਗੜਨ ’ਤੇ ਉਸ ਨੂੰ 9 ਨਵੰਬਰ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਮਨਮੋਹਨ ਸਿੰਘ ਨੂੰ 12 ਨਵੰਬਰ ਨੂੰ ਪੀਜੀਆਈ ਦੇ ਡਾਕਟਰਾਂ ਨੇ ਬ੍ਰੇਨ ਡੈੱਡ ਐਲਾਨ ਦਿੱਤਾ ਸੀ। ਇਸ ਦੌਰਾਨ ਡਾਕਟਰਾਂ ਨੇ ਮਨਮੋਹਨ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੇ ਅੰਗ ਦਾਨ ਕਰਨ ਬਾਰੇ ਗੱਲ ਕੀਤੀ ਤਾਂ ਪਰਿਵਾਰ ਨੇ ਹਾਮੀ ਭਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

ਡਾਕਟਰਾਂ ਨੇ ਮਨਮੋਹਨ ਸਿੰਘ ਨੂੰ ਦਿਮਾਗੀ ਤੌਰ ‘ਤੇ ਮ੍ਰਿਤਕ ਐਲਾਨਣ ਤੋਂ ਇਕ ਦਿਨ ਬਾਅਦ, 13 ਨਵੰਬਰ ਨੂੰ ਦੁਪਹਿਰ 3 ਵਜੇ ਉਨ੍ਹਾਂ ਦੇ ਦਿਲ ਨੂੰ ਚੰਡੀਗੜ੍ਹ ਪੀਜੀਆਈ ਤੋਂ ਟ੍ਰਾਂਸਪਲਾਂਟ ਲਈ ਏਮਜ਼ ਦਿੱਲੀ ਭੇਜਿਆ ਗਿਆ ਸੀ। ਇਸ ਨੂੰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰੀਨ ਕੋਰੀਡੋਰ ਬਣਾਇਆ ਗਿਆ ਸੀ ਅਤੇ ਦਾਖਲ ਮਰੀਜ਼ ਲਈ ਵਿਸਤਾਰਾ ਏਅਰਲਾਈਨਜ਼ ਦੀ ਉਡਾਣ ਰਾਹੀਂ ਦਿੱਲੀ ਏਮਜ਼ ਤੱਕ ਪਹੁੰਚਾਇਆ ਗਿਆ ਸੀ। ਹਾਰਟ ਟਰਾਂਸਪਲਾਂਟ ਤੋਂ ਬਾਅਦ ਹੁਣ ਮਰੀਜ਼ ਦੇ ਸਰੀਰ ‘ਚ ਮਨਮੋਹਨ ਦਾ ਦਿਲ ਠੀਕ ਤਰ੍ਹਾਂ ਨਾਲ ਧੜਕ ਰਿਹਾ ਹੈ।























