ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਉਸ ਤੋਂ ਕਰੀਬ 12 ਘੰਟੇ ਪੁੱਛਗਿੱਛ ਕੀਤੀ ਗਈ। ਆਸ਼ੀਸ਼ ਵਿਰੁੱਧ ਕਤਲ, ਦੁਰਘਟਨਾ ਮੌਤ, ਅਪਰਾਧਕ ਸਾਜ਼ਿਸ਼ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਦਾ ਬਿਆਨ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕੀਤਾ ਗਿਆ ਹੈ। ਡੀਆਈਜੀ ਉਪੇਂਦਰ ਕੁਮਾਰ ਨੇ ਦੱਸਿਆ ਕਿ ਆਸ਼ੀਸ਼ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਹਨ। ਇਸੇ ਲਈ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਆਸ਼ੀਸ਼ ਮਿਸ਼ਰਾ ਦੇ ਨਾਲ ਉਨ੍ਹਾਂ ਦੇ ਵਕੀਲ ਅਵਧੇਸ਼ ਸਿੰਘ ਅਤੇ ਮੰਤਰੀ ਅਜੇ ਮਿਸ਼ਰਾ ਦੇ ਨੁਮਾਇੰਦੇ ਅਰਵਿੰਦ ਸਿੰਘ ਸੰਜੇ ਅਤੇ ਭਾਜਪਾ ਦੇ ਸਦਰ ਵਿਧਾਇਕ ਯੋਗੇਸ਼ ਵਰਮਾ ਵੀ ਸਨ। ਐਸਡੀਐਮ ਸਦਰ ਵੀ ਅਪਰਾਧ ਸ਼ਾਖਾ ਦੇ ਦਫਤਰ ਵਿੱਚ ਮੌਜੂਦ ਸਨ।