ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਛੇਵੇਂ ਦੌਰ ਦੀ ਮੀਟਿੰਗ ਖ਼ਤਮ ਹੋ ਚੁੱਕੀ ਹੈ। ਇਹ ਬੈਠਕ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਈ ਜਿਸ ਵਿਚ 40 ਸੰਸਥਾਵਾਂ ਹਿੱਸਾ ਲਿਆ। ਸਰਕਾਰ ਕਾਨੂੰਨ ਨੂੰ ਰੱਦ ਨਾ ਕਰਨ ਦੀ ਜਿੱਦ ‘ਤੇ ਅੜੀ ਹੋਈ ਹੈ ਤੇ ਕਿਸਾਨਾਂ ਦੀ ਮੰਗ ਨੂੰ ਸਵੀਕਾਰ ਨਹੀਂ ਕਰ ਰਹੀ। ਸਰਕਾਰ ਅਤੇ ਕਿਸਾਨਾਂ ਵਿਚਕਾਰ ਅਗਲੀ ਮੀਟਿੰਗ 4 ਜਨਵਰੀ ਨੂੰ ਰੱਖੀ ਗਈ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੀ ਕਿ ਉਹ ਬਿੱਲਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਕਿਸੇ ਵੀ ਕਿਸਮ ਦਾ ਸੋਧ ਨਹੀਂ ਚਾਹੀਦਾ।