ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਕੇਤ ਦਿੱਤਾ ਹੈ ਕਿ ਸਰਕਾਰ ਤਿੰਨ ਨਵੇਂ ਖੇਤੀ ਕਾਨੂੰਨਾਂ ਤੋਂ ਪੈਰ ਪਿਛਾਂਹ ਨਹੀਂ ਖਿੱਚੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪੀ.ਐੱਮ. ਕਿਸਾਨ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ‘ਚ 1.55 ਲੱਖ ਕਰੋੜ ਰੁਪਏ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਲਈ ਹਰ ਕੰਮ ਕਰ ਰਹੀ ਹੈ ਅਤੇ ਕੇਂਦਰ ਖੇਤੀ ਕਾਨੂੰਨਾਂ ‘ਤੇ ਕਿਸਾਨ ਸੰਗਠਨਾਂ ਨਾਲ ਗੱਲਬਾਤ ਲਈ ਵੀ ਤਿਆਰ ਹੈ ਪਰ ਸੰਗਠਨ ਸੱਪਸ਼ਟ ਤੌਰ ‘ਤੇ ਆਪਣੇ ਇਤਰਾਜ਼ ਨਹੀਂ ਸਾਹਮਣੇ ਰੱਖ ਰਹੇ।
ਇੱਥੇ ਭਾਜਪਾ ਦੀ ਕੌਮੀ ਕਾਰਜਕਾਰਨੀ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਐੱਮ.ਐੱਸ.ਪੀ. ਵਿੱਚ 1.5 ਗੁਣਾ ਵਾਧਾ ਕੀਤਾ ਗਿਆ ਹੈ ਅਤੇ ਕਿਸਾਨ ਡੈਬਿਟ ਕਾਰਡ ਵੀ ਵੰਡੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: