ਯੂਪੀ ਦੀ ਰਾਜਧਾਨੀ ਲਖਨਊ ਵਿੱਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਸਹੁੰ ਚੁੱਕ ਪ੍ਰੋਗਰਾਮ ਤੋਂ ਪਹਿਲਾਂ ਇੱਕ ਖ਼ੌਫ਼ਨਾਕ ਬਦਮਾਸ਼ ਮਾਰਿਆ ਗਿਆ ਹੈ। ਪੁਲਸ ਨੇ ਮਾਰੇ ਗਏ ਬਦਮਾਸ਼ ਦੇ ਸਿਰ ‘ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਤੁਹਾਨੂੰ ਦੱਸ ਦੇਈਏ ਕਿ ਮੁਕਾਬਲੇ ਵਿੱਚ ਮਾਰੇ ਗਏ ਬਦਮਾਸ਼ ਦਾ ਨਾਮ ਰਾਹੁਲ ਸਿੰਘ ਸੀ। ਲਖਨਊ ਦੇ ਹਸਨਗੰਜ ਇਲਾਕੇ ‘ਚ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਲਗਾਤਾਰ ਬਦਮਾਸ਼ ਰਾਹੁਲ ਸਿੰਘ ਦੀ ਭਾਲ ਕਰ ਰਹੀ ਸੀ।
ਦੱਸ ਦੇਈਏ ਕਿ ਬਦਮਾਸ਼ ਰਾਹੁਲ ਸਿੰਘ ਅਲੀਗੰਜ ਜਵੈਲਰਜ਼ ਡਕੈਤੀ ਦੇ ਮਾਮਲੇ ‘ਚ ਲੋੜੀਂਦਾ ਸੀ। ਇਸ ਘਟਨਾ ਵਿੱਚ ਲੁੱਟ ਦੌਰਾਨ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਲੀਗੰਜ ਕ੍ਰਾਈਮ ਟੀਮ ਨੇ ਹਸਨਗੰਜ ਇਲਾਕੇ ‘ਚ ਬਦਮਾਸ਼ ਨੂੰ ਘੇਰ ਲਿਆ ਅਤੇ ਜਵਾਬੀ ਕਾਰਵਾਈ ‘ਚ ਬਦਮਾਸ਼ ਮਾਰਿਆ ਗਿਆ। ਧਿਆਨ ਯੋਗ ਹੈ ਕਿ ਯੋਗੀ ਆਦਿਤਿਆਨਾਥ ਅੱਜ (ਸ਼ੁੱਕਰਵਾਰ) ਸ਼ਾਮ 4 ਵਜੇ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਯੂਪੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸੀਐਮ ਯੋਗੀ ਦੇ ਸਹੁੰ ਚੁੱਕ ਪ੍ਰੋਗਰਾਮ ਵਿੱਚ ਪੀਐਮ ਮੋਦੀ ਸਮੇਤ ਭਾਜਪਾ ਦੇ ਕਈ ਵੱਡੇ ਨੇਤਾ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅੱਜ ਸੀਐੱਮ ਯੋਗੀ ਆਦਿੱਤਿਆਨਾਥ ਦੇ ਨਾਲ 40 ਤੋਂ 45 ਮੰਤਰੀ ਸਹੁੰ ਚੁੱਕ ਸਕਦੇ ਹਨ। 20 ਤੋਂ 25 ਮੰਤਰੀਆਂ ਨੂੰ ਦੁਬਾਰਾ ਮੰਤਰੀ ਬਣਾਇਆ ਜਾ ਸਕਦਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਯੂਪੀ ਦੀ ਰਾਜਧਾਨੀ ਲਖਨਊ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਹਰ ਕੋਨੇ ‘ਤੇ ਨਜ਼ਰ ਰੱਖ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: