100 guests may be allowed: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਾਲੇ ਨੋਇਡਾ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲਿਆ ਹੈ । ਨੋਇਡਾ ਵਿੱਚ ਹੁਣ ਸਿਰਫ 100 ਲੋਕ ਵਿਆਹ ਸਮਾਰੋਹ ਲਈ ਇਕੱਠੇ ਹੋ ਸਕਣਗੇ। ਇੱਥੇ ਪਹਿਲਾਂ 200 ਲੋਕਾਂ ਨੂੰ ਇਜਾਜ਼ਤ ਦਿੱਤੀ ਗਈ ਸੀ । ਇਸ ਬਾਰੇ ਗੌਤਮ ਬੁੱਧ ਨਗਰ ਦੇ ਜ਼ਿਲ੍ਹਾ ਅਧਿਕਾਰੀ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਦੇ ਮੱਦੇਨਜ਼ਰ ਹੁਣ ਵੱਧ ਤੋਂ ਵੱਧ 100 ਲੋਕ ਕਿਸੇ ਵੀ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਯੋਗ ਹੋਣਗੇ। ਜ਼ਿਲ੍ਹਾ ਕੁਲੈਕਟਰ ਦੀ ਇਸ ਹਦਾਇਤ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਜ਼ਰੀਏ ਨਾਲ ਇਸ ਨਾਲ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ।
ਇਸ ਸਬੰਧੀ ਜ਼ਿਲ੍ਹਾ ਅਧਿਕਾਰੀ ਨੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ । ਜ਼ਿਲ੍ਹਾ ਅਧਿਕਾਰੀ ਨੇ ਜ਼ਿਲ੍ਹੇ ਦੇ ਸਾਰੇ ਲੋਕਾਂ ਨੂੰ ਕਿਹਾ ਹੈ ਕਿ ਆਯੋਜਿਤ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ 100 ਤੋਂ ਵੱਧ ਲੋਕ ਹਿੱਸਾ ਨਹੀਂ ਲੈ ਸਕਣਗੇ । ਇਸ ਤੋਂ ਅੱਗੇ ਜ਼ਿਲ੍ਹਾ ਅਧਿਕਾਰੀ ਨੇ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਹੈ । 100 ਤੋਂ ਵੱਧ ਲੋਕਾਂ ਨੂੰ ਵਿਆਹ ਵਰਗੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੀ ਉਲੰਘਣਾ ਕਰਨ ’ਤੇ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਦੱਸ ਦੇਈਏ ਕਿ ਜ਼ਿਲ੍ਹਾ ਅਧਿਕਾਰੀ ਨੇ ਇਸ ਸਬੰਧੀ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰਬੰਧਕੀ ਅਤੇ ਹੋਰ ਸਬੰਧਿਤ ਅਧਿਕਾਰੀ ਅਜਿਹੇ ਪ੍ਰੋਗਰਾਮਾਂ ‘ਤੇ ਨਜ਼ਰ ਰੱਖਣਗੇ। ਅਧਿਕਾਰੀ ਇਹ ਸੁਨਿਸ਼ਚਿਤ ਕਰਨਗੇ ਕਿ 100 ਤੋਂ ਵੱਧ ਲੋਕ ਆਪਣੇ ਆਪਣੇ ਖੇਤਰਾਂ ਵਿੱਚ ਹੋਣ ਵਾਲੇ ਹਰ ਪ੍ਰਕਾਰ ਦੇ ਜਸ਼ਨਾਂ ਵਿੱਚ ਹਿੱਸਾ ਨਹੀਂ ਲੈ ਸਕਦੇ। ਇਸ ਸਬੰਧ ਵਿੱਚ ਸਾਡੇ ਆਪਣੇ ਖੇਤਰਾਂ ਵਿੱਚ ਵਿਆਪਕ ਪ੍ਰਚਾਰ ਵੀ ਯਕੀਨੀ ਬਣਾਇਆ ਜਾਵੇਗਾ।
ਇਹ ਵੀ ਦੇਖੋ: ਕੌਣ ਸੱਚਾ, ਕੌਣ ਝੂਠਾ… ਪੁਲਿਸ ਤੇ ਇਲਜ਼ਾਮ ਲਾਉਣ ਵਾਲੇ ਵਕੀਲਾਂ ਤੇ ਇਸ ਪਰਿਵਾਰ ਨੇ ਲਾਏ ਵੱਡੇ ਇਲਜ਼ਾਮ