12year old rape victim: ਰਾਜਸਥਾਨ ਦੇ ਜੋਧਪੁਰ ਜ਼ਿਲੇ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ 11 ਸਾਲਾ 7 ਮਹੀਨੇ ਦੀ ਲੜਕੀ ਨੇ ਬੇਟੇ ਨੂੰ ਜਨਮ ਦਿੱਤਾ ਹੈ। ਸੋਮਵਾਰ ਨੂੰ ਉਮੈਦ ਹਸਪਤਾਲ ਵਿਚ ਇਸ ਜਣੇਪੇ ਤੋਂ ਬਾਅਦ, ਲੜਕੀ ਨੇ ਆਪਣੇ ਪਰਿਵਾਰ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰਿਆ ਹੈ। ਪਰਿਵਾਰ ਦੀ ਰਿਪੋਰਟ ‘ਤੇ ਪੁਲਿਸ ਨੇ 9 ਮਹੀਨੇ ਪਹਿਲਾਂ ਉਸ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਸੀ। ਨਾਬਾਲਿਗ ਲੜਕੀ ਦੇ ਪਿਤਾ ਦੀ 2 ਸਾਲ ਪਹਿਲਾਂ ਮੌਤ ਹੋ ਗਈ ਹੈ। ਏਐਸਪੀ ਦੀਪਕ ਸ਼ਰਮਾ ਨੇ ਦੱਸਿਆ ਕਿ 11 ਸਾਲਾ ਲੜਕੀ ਕਲਾਸ 6ਵੀਂ ਦੀ ਵਿਦਿਆਰਥਣ ਹੈ। ਲਗਭਗ 8 ਤੋਂ 9 ਮਹੀਨੇ ਪਹਿਲਾਂ ਉਸ ਦੇ ਗੁਆਂਢ ‘ਚ ਰਹਿੰਦੇ 30 ਸਾਲ ਦੇ ਅਰਵਿੰਦ ਮੇਘਵਾਲ ਨੇ ਉਸ ਨੂੰ ਮੋਬਾਈਲ ਦਿਖਾਉਣ ਦੇ ਬਹਾਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਫਿਰ ਛੱਡ ਦਿੱਤਾ। ਲੜਕੀ ਨੇ ਡਰ ਕੇ ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ।
ਐਤਵਾਰ ਨੂੰ ਉਸ ਦੀ ਸਿਹਤ ਵਿਗੜ ਗਈ ਅਤੇ ਪਰਿਵਾਰ ਵਾਲਿਆਂ ਨੇ ਉਸਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਜਿੱਥੇ ਡਾਕਟਰਾਂ ਨੂੰ ਉਸ ਦੀ ਗਰਭ ਅਵਸਥਾ ਬਾਰੇ ਪਤਾ ਚੱਲਿਆ।ਇਸ ਤੋਂ ਬਾਅਦ ਪੀੜਤ ਲੜਕੀ ਨੂੰ ਉਮੈਦ ਹਸਪਤਾਲ ਰੈਫਰ ਕਰ ਦਿੱਤਾ ਗਿਆ ਜਿਥੇ ਉਸਨੇ ਇੱਕ ਬੱਚੇ ਨੂੰ ਜਨਮ ਦਿੱਤਾ। ਇਸ ਜਣੇਪੇ ਤੋਂ ਬਾਅਦ ਲੜਕੀ ਅਤੇ ਉਸ ਦੇ ਪਰਿਵਾਰ ਵਾਲੇ ਸਦਮੇ ਵਿੱਚ ਹਨ। ਹਸਪਤਾਲ ਪ੍ਰਸ਼ਾਸਨ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ ਅਤੇ ਇੱਕ ਲਿਖਤੀ ਰਿਪੋਰਟ ਦਿੱਤੀ ਅਤੇ ਉਨ੍ਹਾਂ ਨੂੰ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ।