ਨਾਗਾਲੈਂਡ ਦੇ ਮੋਨ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਦੇ ਅੱਤਵਾਦੀ ਸੰਗਠਨ ਐੱਨਐੱਸਸੀਐੱਨ ਨਾਲ ਜੁੜੇ ਹੋਣ ਦੇ ਡਰ ਕਾਰਨ ਸੁਰੱਖਿਆ ਬਲਾਂ ਨੇ ਗੋਲੀਬਾਰੀ ਕੀਤੀ, ਜਿਸ ‘ਚ ਇਨ੍ਹਾਂ ਲੋਕਾਂ ਦੀ ਮੌਤ ਹੋ ਗਈ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਨਾਗਾਲੈਂਡ ਦੇ ਮੋਨ ਜ਼ਿਲੇ ‘ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਨਾਗਰਿਕਾਂ ਦੇ ਮਾਰੇ ਜਾਣ ‘ਤੇ ਕੇਂਦਰ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਸਰਕਾਰ ਨੂੰ ਇਸ ਗੱਲ ਦਾ ‘ਅਸਲ ਜਵਾਬ’ ਦੇਣਾ ਚਾਹੀਦਾ ਹੈ ਕਿ ਗ੍ਰਹਿ ਮੰਤਰਾਲਾ ਕੀ ਕਰ ਰਿਹਾ ਹੈ, ਜਦੋਂ “ਨਾ ਨਾਗਰਿਕ ਅਤੇ ਨਾ ਸਾਡੇ ਸਕਿਓਰਿਟੀ ਕਰਮਚਾਰੀ ਸੁਰੱਖਿਅਤ ਹਨ।”
ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਿੰਸਾ ਫੈਲ ਗਈ। ਸੁਰੱਖਿਆ ਬਲਾਂ ਅਤੇ ਸਥਾਨਕ ਲੋਕਾਂ ਵਿਚਾਲੇ ਹਿੰਸਕ ਝੜਪ ਵੀ ਹੋਈ। ਅਸਾਮ ਰਾਈਫਲਜ਼ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਦੌਰਾਨ ਇਕ ਫੌਜੀ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਮੌਤ ਹੋ ਗਈ। ਇਸ ਘਟਨਾ ਨੂੰ ਲੈ ਕੇ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ। ਰਿਪੋਰਟ ਦੇ ਅਨੁਸਾਰ, ਇੱਕ ਸੂਚਨਾ ‘ਤੇ ਕਾਰਵਾਈ ਕਰਨ ਲਈ ਸੁਰੱਖਿਆ ਬਲ ਤੀਰੂ-ਓਟਿੰਗ ਰੋਡ ‘ਤੇ ਤਾਇਨਾਤ ਸੀ। ਇਸ ਦੌਰਾਨ ਉਨ੍ਹਾਂ ਨੇ ਗਲਤੀ ਨਾਲ ਪਿੰਡ ਵਾਸੀਆਂ ਨੂੰ ਅੱਤਵਾਦੀ ਸਮਝ ਲਿਆ। ਅਸਲ ‘ਚ ਇੰਪੁੱਟ ਵਿੱਚ ਜਿਸ ਰੰਗ ਦੀ ਕਾਰ ਦਾ ਜ਼ਿਕਰ ਕੀਤਾ ਗਿਆ ਸੀ, ਉਸੇ ਰੰਗ ਦੀ ਗੱਡੀ ਉਥੋ ਲੰਘੀ। ਸਿਪਾਹੀਆਂ ਨੇ ਗੱਡੀ ਨੂੰ ਰੋਕਣ ਲਈ ਕਿਹਾ, ਪਰ ਉਹ ਨਹੀਂ ਰੁਕੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਸਾਰੇ ਪੀੜਤ ਮਜ਼ਦੂਰ ਸਨ, ਜੋ ਕੰਮ ਤੋਂ ਬਾਅਦ ਪਿਕਅੱਪ ‘ਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ। ਦੇਰ ਰਾਤ ਤੱਕ ਜਦੋਂ ਉਹ ਘਰ ਨਹੀਂ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ। ਗੁੱਸੇ ‘ਚ ਆਏ ਪਿੰਡ ਵਾਸੀਆਂ ਨੇ ਸੁਰੱਖਿਆ ਬਲਾਂ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ। ਗੁੱਸੇ ਵਿੱਚ ਆਈ ਭੀੜ ਨੂੰ ਕਾਬੂ ਕਰਨ ਵਿੱਚ ਜਵਾਨਾਂ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ।
ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰੀਓ ਨੇ ਕਿਹਾ ਕਿ ਮੋਨ ਕੇ ਓਟਿੰਗ ‘ਚ ਨਾਗਰਿਕਾਂ ਦੀ ਹੱਤਿਆ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਇਸ ਦੀ ਉੱਚ ਪੱਧਰੀ SIT ਜਾਂਚ ਕਰੇਗੀ। ਹਰ ਕਿਸੇ ਨੂੰ ਕਾਨੂੰਨ ਅਨੁਸਾਰ ਨਿਆਂ ਮਿਲੇਗਾ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, ”ਨਾਗਾਲੈਂਡ ਦੇ ਓਟਿੰਗ ‘ਚ ਹੋਈ ਮੰਦਭਾਗੀ ਘਟਨਾ ਤੋਂ ਦੁਖੀ ਹਾਂ। ਮੈਂ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਸੂਬਾ ਸਰਕਾਰ ਉੱਚ ਪੱਧਰੀ ਐਸਆਈਟੀ ਜਾਂਚ ਕਰਵਾਏਗੀ ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।
ਵੀਡੀਓ ਲਈ ਕਲਿੱਕ ਕਰੋ -: