ਬੈਂਗਲੁਰੂ ਦੇ 15 ਸਕੂਲਾਂ ਨੂੰ ਸ਼ੁੱਕਰਵਾਰ ਨੂੰ ਈਮੇਲ ਰਾਹੀਂ ਬੰ.ਬ ਨਾਲ ਉ.ਡਾਉ.ਣ ਦੀ ਧ.ਮਕੀ ਮਿਲੀ। ਈਮੇਲ ਵਿੱਚ ਦਾਅਵਾ ਕੀਤਾ ਗਿਆ ਕਿ ਸਕੂਲ ਕੈਂਪਸ ਵਿੱਚ ਵਿਸ.ਫੋਟ.ਕ ਲਗਾਏ ਗਏ ਹਨ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਸਾਰੇ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਫਿਲਹਾਲ ਕੋਈ ਵੀ ਸ਼ੱਕੀ ਸਮਾਨ ਨਹੀਂ ਮਿਲਿਆ ਹੈ।
ਬੰ.ਬ ਦੀ ਧਮਕੀ ਦੇ ਬਾਅਦ ਸਕੂਲਾਂ ਨੇ ਮਾਪਿਆਂ ਦੇ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਅਸੀਂ ਅੱਜ ਸਕੂਲ ਵਿੱਚ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰ ਰਹੇ ਹਾਂ। ਸਕੂਲ ਨੂੰ ਅਣਜਾਣ ਸਰੋਤਾਂ ਤੋਂ ਸੁਰੱਖਿਆ ਸਬੰਧੀ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਂ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹਾਂ। ਇਸ ਲਈ ਅਸੀਂ ਵਿਦਿਆਰਥੀਆਂ ਨੂੰ ਤੁਰੰਤ ਬਾਹਰ ਕੱਢਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ-‘ਗੰਨੇ ਦੇ ਰੇਟ ‘ਚ 11 ਰੁਪਏ ਦਾ ਕੀਤਾ ਵਾਧਾ’
ਇਸ ਮਾਮਲੇ ਵਿੱਚ ਕਰਨਾਟਕ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਫਿਲਹਾਲ ਸਾਨੂੰ 15 ਸਕੂਲਾਂ ਦੇ ਬਾਰੇ ਜਾਣਕਾਰੀ ਮਿਲੀ ਹੈ, ਜਿੱਥੇ ਧ.ਮਕੀ ਭਰੀ ਈਮੇਲ ਆਈ ਹੈ। ਪਿਛਲੇ ਸਾਲ ਵੀ ਅਜਿਹੀਆਂ ਧਮਕੀਆਂ ਮਿਲੀਆਂ ਸਨ, ਅਸੀਂ ਕੋਈ ਜੋਖਿਮ ਨਹੀਂ ਲੈ ਸਕਦੇ, ਅਸੀਂ ਸਕੂਲਾਂ ਦੀ ਜਾਂਚ ਕਰ ਰਹੇ ਹਾਂ ਤੇ ਕਰਵਾਉ ਕਰ ਰਹੇ ਹਾਂ। ਸਕੂਲਾਂ ਵਿੱਚ ਸਾਰੇ ਅਹਿਮ ਕਦਮ ਚੁੱਕੇ ਜਾ ਰਹੇ ਹਨ। ਅਸੀਂ ਧ.ਮਕੀ ਭਰੀ ਈਮੇਲ ਕਰਨ ਵਾਲਿਆਂ ਦੇ ਖਿਲਾਫ਼ ਸਖਤ ਕਾਰਵਾਈ ਕਰਾਂਗੇ। ਅਸੀਂ ਸਾਰੇ ਪਹਿਲੂਆਂ ‘ਤੇ ਨਜ਼ਰ ਰੱਖ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ : –