ਨਵੀਆਂ ਆਸਾਂ ਵਿਚਾਲੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣਾ ਚੌਥਾ ਬਜਟ ਪੇਸ਼ ਕੀਤਾ ਹੈ। ਸੰਸਦ ਵਿੱਚ ਬਜਟ ਭਾਸ਼ਣ ਸ਼ੁਰੂ ਹੋ ਗਿਆ ਹੈ। ਬਜਟ ਪੇਸ਼ ਕਰਦਿਆਂ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਬਜਟ ਵਿੱਚ ਕਿਸਾਨਾਂ ਦੀ ਐੱਮ. ਐੱਸ.ਪੀ. ਲਈ 2.7 ਲੱਖ ਕਰੋੜ ਰੱਖੇ ਗਏ ਹਨ ਤੇ ਇਸ ਦਾ ਭੁਗਤਾਨ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧਾ ਕੀਤਾ ਜਾਵੇਗਾ।
ਗੰਗਾ ਦੇ ਕਿਨਾਰੇ ਤੋਂ 5 ਕਿ.ਮੀ. ਦੇ ਦਾਇਰੇ ‘ਚ ਆਉਣ ਵਾਲੀ ਜ਼ਮੀਨ ‘ਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਖੇਤੀਬਾੜੀ ਜ਼ਮੀਨਾਂ ਦੇ ਦਸਤਾਵੇਜ਼ਾਂ ਦਾ ਡਿਜੀਟਲਾਈਜ਼ੇਸ਼ਨ ਹੋਵੇਗਾ। ਰਾਜਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੇ ਸਿਲੇਬਸ ਨੂੰ ਬਦਲਣ ਲਈ ਕਿਹਾ ਜਾਵੇਗਾ ਤਾਂ ਜੋ ਖੇਤੀ ਲਾਗਤ ਘਟਾਈ ਜਾ ਸਕੇ।
ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀਆਂ ਸੁਧਰੀਆਂ ਕਿਸਮਾਂ ਅਪਣਾਉਣ ਵਿੱਚ ਮਦਦ ਕਰਨ ਲਈ, ਕਿਸਾਨਾਂ ਨੂੰ ਡਿਜੀਟਲ ਸੇਵਾਵਾਂ ਮਿਲਣਗੀਆਂ, ਜਿਸ ਵਿੱਚ ਦਸਤਾਵੇਜ਼, ਖਾਦ, ਬੀਜ, ਦਵਾਈਆਂ ਨਾਲ ਸਬੰਧਤ ਸੇਵਾਵਾਂ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਸਰਕਾਰ ਵੱਲੋਂ ਰਸਾਇਣਕ ਅਤੇ ਕੀਟਨਾਸ਼ਕ ਮੁਕਤ ਖੇਤੀ ਦੇ ਪ੍ਰਸਾਰ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਡਿਜੀਟਲ ਸੇਵਾਵਾਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਭਾਰਤ ਵਿੱਚ ਗਰੀਬੀ ਮਿਟਾਉਣ ਦੇ ਟੀਚੇ ਨੂੰ ਪੂਰਾ ਕੀਤਾ ਜਾਵੇਗਾ। ਉਥੇ ਹੀ ਡਰੋਨ ਰਾਹੀਂ ਖੇਤੀ ਨੂੰ ਉਤਸ਼ਾਹਤ ਕੀਤਾ ਜਾਵੇਗਾ।
ਦੇਸ਼ ਦੀਆਂ 5 ਵੱਡੀਆਂ ਨਦੀਆਂ ਨੂੰ ਜੋੜਨ ਦੀ ਯੋਜਨਾ ਹੈ। ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਕਿਹਾ ਕਿ ਐਲਆਈਸੀ ਦਾ ਆਈਪੀਓ ਜਲਦੀ ਆ ਜਾਵੇਗਾ ਅਤੇ ਇਸ ਲਈ ਲੋੜੀਂਦੀ ਕਾਰਵਾਈ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।