2 LeT terrorists killed: ਜੰਮੂ ਕਸ਼ਮੀਰ ਵਿੱਚ ਕਸ਼ਮੀਰ ਜ਼ੋਨ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਵਿਸਫੋਟਕ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ । ਪੂਰੇ ਖੇਤਰ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ । ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਸ਼ੁਰੂ ਹੋਈ ਸੀ। ਇਸ ਮੁੱਠਭੇੜ ਵਿੱਚ ਅੱਜ ਸਵੇਰੇ ਬਿਜਬੇਹਾਰਾ ਦੇ ਸਿਰਹਾਮਾ ਪਿੰਡ ਵਿੱਚ ਦੋ ਅੱਤਵਾਦੀ ਨੂੰ ਮਾਰ ਸੁੱਟਿਆ ਹੈ ।
ਇਸ ਇਲਾਕੇ ਵਿੱਚ ਸੁਰੱਖਿਆ ਬਲਾਂ ਦਾ ਅਭਿਆਨ ਅਜੇ ਵੀ ਜਾਰੀ ਹੈ । ਸੂਤਰਾਂ ਅਨੁਸਾਰ ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਉੱਚ ਪੱਧਰੀ ਕਮਾਂਡਰ ਹੈ ਜੋ ਪਿਛਲੇ ਤਿੰਨ ਸਾਲਾਂ ਤੋਂ ਸਰਗਰਮ ਸੀ। ਇਸ ਤੋਂ ਪਹਿਲਾਂ ਇੱਕ ਹੋਰ ਅਧਿਕਾਰੀ ਨੇ ਦੱਸਿਆ ਸੀ ਕਿ ਪੁਲਿਸ ਦੀ ਇੱਕ ਸਾਂਝੀ ਟੀਮ, ਫੌਜ ਦੀ 03 ਆਰਆਰ ਅਤੇ ਸੀਆਰਪੀਐਫ ਦੇ ਇਲਾਕੇ ਵਿੱਚ ਲੁਕੇ ਹੋਣ ਦੀ ਖਬਰ ਮਿਲੀ ਹੈ, ਜਿਸਦੇ ਅਧਾਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਉਨ੍ਹਾਂ ਦੱਸਿਆ ਕਿ ਜਿਵੇਂ ਹੀ ਪੁਲਿਸ ਅਤੇ ਫੌਜ ਦੀਆਂ ਟੀਮਾਂ ਸ਼ੱਕੀ ਜਗ੍ਹਾ ‘ਤੇ ਪਹੁੰਚੀਆਂ, ਉੱਥੇ ਪਹਿਲਾਂ ਹੀ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਇਸਦਾ ਟੀਮ ਨੇ ਵੀ ਮੂੰਹਤੋੜ ਜਵਾਬ ਵੀ ਦਿੱਤਾ।