ਜੰਮੂ-ਕਸ਼ਮੀਰ ਦੇ ਬਡਗਾਮ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇੱਥੇ ਦੋ ਅੱਤਵਾਦੀਆਂ ਨੂੰ ਮੁੱਠਭੇੜ ਵਿੱਚ ਢੇਰ ਕੀਤਾ ਗਿਆ ਹੈ। ਖਾਸ ਗੱਲ ਹੈ ਕਿ ਇਹ ਮੁੱਠਭੇੜ SSP ਦਫ਼ਤਰ ਦੇ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਕੁਝ ਅੱਤਵਾਦੀ ਇੱਥੇ ਹਮਲੇ ਦੇ ਇਰਾਦੇ ਨਾਲ ਪਹੁੰਚੇ ਸਨ। ਇਸ ਤੋਂ ਪਹਿਲਾਂ ਉਹ ਕਿਸੇ ਵੱਡੀ ਘਟਨਾ ਨੂੰ ਅੰਜਾਮ ਦਿੰਦੇ ਸੁਰੱਖਿਆ ਬਲਾਂ ਨੂੰ ਇਸ ਬਾਰੇ ਪਤਾ ਲੱਗ ਗਿਆ। ਟੀਮਾਂ ਨੇ ਅੱਤਵਾਦੀਆਂ ਨੂੰ ਚਾਰੋਂ ਪਾਸਿਆਂ ਤੋਂ ਘੇਰ ਲਿਆ ਤੇ ਮੁੱਠਭੇੜ ਸ਼ੁਰੂ ਹੋ ਗਈ। ਜਿਸ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।
ਸੂਤਰਾਂ ਮੁਤਾਬਕ ਕੁਝ ਅੱਤਵਾਦੀ ਬਡਗਾਮ ਦੇ ਕੋਰਟ ਕੰਪਲੈਕਸ ਵਿੱਚ ਹਮਲੇ ਦੇ ਇਰਾਦੇ ਨਾਲ ਪਹੁੰਚੇ ਸਨ। ਸੁਰੱਖਿਆ ਬਲਾਂ ਨੇ ਗੁਪਤ ਸੂਚਨਾ ਦੇ ਬਾਅਦ ਇਲਾਕੇ ਨੂੰ ਚਾਰੋਂ ਪਾਸਿਆਂ ਤੋਂ ਘੇਰ ਲਿਆ ਗਿਆ। ਸੁਰੱਖਿਆ ਬਲਾਂ ਵੱਲੋਂ ਇਲਾਕਾ ਖਾਲੀ ਕਰਵਾ ਲਿਆ ਗਿਆ ਤੇ ਰੋਡ ਨੂੰ ਸੀਜ਼ ਕਰ ਦਿੱਤਾ ਗਿਆ। ਇਸੇ ਵਿਚਾਲੇ ਅੱਤਵਾਦੀਆਂ ਨੂੰ ਜਦੋਂ ਪੂਰੀ ਤਰ੍ਹਾਂ ਘਿਰ ਜਾਣ ਦੀ ਭਿਣਕ ਲੱਗੀ ਤਾਂ ਉਨ੍ਹਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਫੌਜ ਦੇ ਜਵਾਨਾਂ, ਪੁਲਿਸ ਤੇ CRPF ਦੀਆਂ ਟੀਮਾਂ ਨੇ ਵੀ ਜਵਾਬੀ ਫਾਇਰਿੰਗ ਸ਼ੁਰੂ ਕੀਤੀ। ਜਿਸ ਵਿੱਚ ਦੋਵੇਂ ਅੱਤਵਾਦੀ ਮਾਰੇ ਗਏ।
ਇਹ ਵੀ ਪੜ੍ਹੋ: ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ? ਮੁੜ ਪੈਰੋਲ ਲਈ ਲਗਾਈ ਅਰਜੀ
ਕਸ਼ਮੀਰ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਸਨ। ਇਨ੍ਹਾਂ ਦੀ ਪਛਾਣ ਪੁਲਵਾਮਾ ਜ਼ਿਲ੍ਹੇ ਦੇ ਅਰਬਾਜ਼ ਮੀਰ ਅਤੇ ਸ਼ਾਹਿਦ ਸ਼ੇਖ ਵਜੋਂ ਹੋਈ ਹੈ। ਕੁਮਾਰ ਨੇ ਕਿਹਾ ਕਿ ਦੋਵੇਂ ਅੱਤਵਾਦੀ ਪਿਛਲੇ ਹਫਤੇ ਨੇੜਲੇ ਮਾਗਮ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਫਰਾਰ ਹੋ ਗਏ ਸਨ। ਮਾਰੇ ਗਏ ਅੱਤਵਾਦੀਆਂ ਕੋਲੋਂ ਇੱਕ ਏਕੇ ਰਾਈਫਲ ਅਤੇ ਇੱਕ ਪਿਸਤੌਲ ਬਰਾਮਦ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: