ਅੱਜ ਮੋਦੀ ਸਰਕਾਰ ਨੂੰ ਸੱਤਾ ਵਿੱਚ ਆਏ ਸੱਤ ਸਾਲ ਪੂਰੇ ਹੋ ਗਏ ਹਨ ਅਤੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਨੂੰ ਦੋ ਸਾਲ ਹੋ ਗਏ ਹਨ । ਕੋਰੋਨਾ ਸੰਕਟ ਦੇ ਮੱਦੇਨਜ਼ਰ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਜੇਪੀ ਨੱਡਾ ਨੇ ਪੱਤਰ ਲਿਖ ਕੇ ਇਸ ਮੌਕੇ ਕੋਈ ਸਮਾਗਮ ਦਾ ਆਯੋਜਨ ਨਾ ਕਰਨ ਦੀ ਗੱਲ ਕਹੀ ਹੈ ।
ਇਸ ਦੀ ਬਜਾਏ ਸਰਕਾਰਾਂ ਭਲਾਈ ਪ੍ਰੋਗਰਾਮਾਂ ਦਾ ਪ੍ਰਬੰਧ ਕਰ ਸਕਦੀਆਂ ਹਨ। ਸਾਰੇ ਭਾਜਪਾ ਸ਼ਾਸਿਤ ਰਾਜਾਂ ਨੂੰ ਪਾਰਟੀ ਹਾਈ ਕਮਾਂਡ ਨੇ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਯੋਜਨਾ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! ਉਮੀਦਵਾਰਾਂ ਲਈ ਬੈਨਰ ਜਾਰੀ
ਇਸ ਤੋਂ ਇਲਾਵਾ ਦੇਸ਼ ਦੇ ਸਾਰੇ ਭਾਜਪਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਦੋ ਪਿੰਡਾਂ ਤੱਕ ਪਹੁੰਚਣ ਅਤੇ ਲੋਕਾਂ ਦੀ ਮਦਦ ਕਰਨ । ਭਾਜਪਾ ਪ੍ਰਧਾਨ ਜੇਪੀ ਨੱਡਾ ਵੱਲੋਂ ਤਿਆਰ ਕੀਤੀ ਯੋਜਨਾ ਅਨੁਸਾਰ 30 ਮਈ ਨੂੰ ਪਾਰਟੀ ਆਗੂ 1 ਲੱਖ ਪਿੰਡਾਂ ਦਾ ਦੌਰਾ ਕਰਨਗੇ ।
ਇਸ ਦੌਰਾਨ ਭਾਜਪਾ ਵਰਕਰ ਪਿੰਡਾਂ ਵਿੱਚ ਲੋਕਾਂ ਨੂੰ ਮਾਸਕ, ਸੈਨੀਟਾਈਜ਼ਰ ਅਤੇ ਰਾਸ਼ਨ ਵਰਗੀਆਂ ਜ਼ਰੂਰੀ ਚੀਜ਼ਾਂ ਦੀਆਂ ਕਿੱਟਾਂ ਪ੍ਰਦਾਨ ਕਰਨਗੇ ਅਤੇ ਲੋਕਾਂ ਨੂੰ ਵਾਇਰਸ ਤੋਂ ਬਚਣ ਲਈ ਜਾਗਰੂਕ ਕਰਨਗੇ । ਇੰਨਾ ਹੀ ਨਹੀਂ ਕੇਂਦਰੀ ਮੰਤਰੀਆਂ ਨੂੰ ਵੀ ਘੱਟੋ ਘੱਟ ਦੋ ਪਿੰਡਾਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਕੋਰੋਨਾ ਸੰਕਟ ਵਿਚਾਲੇ PM ਮੋਦੀ ਅੱਜ ਕਰਨਗੇ ਮਨ ਕੀ ਬਾਤ, ਇਨ੍ਹਾਂ ਮੁੱਦਿਆਂ ‘ਤੇ ਕਰ ਸਕਦੇ ਹਨ ਚਰਚਾ
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣਾ ਨਰਿੰਦਰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ । ਇੱਕ ਸਰਵੇਖਣ ਵਿੱਚ ਇਹ ਗੱਲ ਸਾਹਮਣੇ ਆਈ ਹੈ। ਸਰਵੇਖਣ ਅਨੁਸਾਰ 47.4 ਪ੍ਰਤੀਸ਼ਤ ਲੋਕਾਂ ਨੇ ਕਿਹਾ ਕਿ ਧਾਰਾ 370 ਨੂੰ ਰੱਦ ਕਰਨਾ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ, ਜਦੋਂਕਿ 23.7 ਪ੍ਰਤੀਸ਼ਤ ਮੰਨਦੇ ਹਨ ਕਿ ਰਾਮ ਮੰਦਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਸਭ ਤੋਂ ਵੱਡੀ ਪ੍ਰਾਪਤੀ ਹੈ।
ਇਹ ਵੀ ਦੇਖੋ: ਅਭੈ ਚੌਟਾਲਾ ਨੇ ਰਗੜ ਦਿੱਤਾ ਦੀਪ ਸਿੱਧੂ, ਕਿਹਾ ਸੰਘ ਦੇ ਇਸ਼ਾਰੇ ‘ਤੇ ਹਿੰਦੂ-ਸਿੱਖ ਫੁੱਟ ਪਵਾ ਰਿਹਾ!