ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਮੰਗਲਵਾਰ ਨੂੰ ਸਾਲ 2022 ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਨੇ ਦੇਸ਼ ਵਿੱਚ ਈ-ਮੋਬਿਲਿਟੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਐਲਾਨ ਕੀਤਾ ਹੈ । ਵਿੱਤ ਮੰਤਰੀ ਵੱਲੋਂ ਆਟੋਮੋਟਿਵ ਸੈਕਟਰ ਲਈ ਇੱਕ ਹਾਈਲਾਈਟਸ ਵਿੱਚ ਇੱਕ ਨਵੀਂ ਬੈਟਰੀ ਸਵੈਪਿੰਗ ਨੀਤੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਜਨਤਕ ਆਵਾਜਾਈ ਲਈ ਸਾਫ਼-ਸੁਥਰੀ ਤਕਨਾਲੋਜੀ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਸ਼ਾਮਿਲ ਕਰਨ ‘ਤੇ ਧਿਆਨ ਦਿੱਤਾ ਜਾਵੇਗਾ।
ਇਸ ਬਾਰੇ ਉਨ੍ਹਾਂ ਦੱਸਿਆ ਕਿ ਜੇਕਰ ਰਾਸ਼ਟਰੀ ਬੈਟਰੀ ਸਵੈਪਿੰਗ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਂਦਾ ਹੈ ਤਾਂ ਇਸ ਦਾ ਈਵੀ ਨਿਰਮਾਤਾਵਾਂ ‘ਤੇ ਬਹੁਤ ਸਕਾਰਾਤਮਕ ਪ੍ਰਭਾਵ ਪੈ ਸਕਦਾ ਹੈ। ਜਿਸ ਨਾਲ ਵਾਹਨ ਨਿਰਮਾਤਾਵਾਂ ਤੋਂ ਇਲਾਵਾ ਨਵੀਆਂ ਨਿੱਜੀ ਕੰਪਨੀਆਂ ਨੂੰ ਵੀ ਫਾਇਦਾ ਹੋਵੇਗਾ । ਇਹ ਲੰਬੇ ਸਮੇਂ ਵਿੱਚ ਜਨਤਕ ਆਵਾਜਾਈ ਨੂੰ ਸਾਫ਼, ਕੁਸ਼ਲ ਅਤੇ ਲਾਭਦਾਇਕ ਬਣਾਏਗਾ।
ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਵਾਹਨ ਉਦਯੋਗ ਨੇ ਪਿਛਲੇ ਕੁਝ ਸਾਲਾਂ ਵਿੱਚ ਤੇਜ਼ੀ ਨਾਲ ਵਿਕਾਸ ਕੀਤਾ ਹੈ । ਹਾਲਾਂਕਿ, ਦੇਸ਼ ਦੀਆਂ ਆਟੋਮੋਬਾਈਲਜ਼ ਨੂੰ ਪੂਰੀ ਤਰ੍ਹਾਂ ਇਲੈਕਟ੍ਰਿਕ ਬਣਾਉਣ ਲਈ ਬਹੁਤ ਕੁਝ ਕਰਨ ਦੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ -: