28 CRPF personnel posted: ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਤਾਇਨਾਤ CRPF ਦੇ 28 ਜਵਾਨ ਬੁੱਧਵਾਰ ਨੂੰ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ । ਇਸ ਸਬੰਧੀ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ । ਅਧਿਕਾਰੀਆਂ ਨੇ ਦੱਸਿਆ ਕਿ 6 ਜੂਨ ਨੂੰ ਇੱਕ 44 ਸਾਲਾਂ ਕਾਂਸਟੇਬਲ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦਾ ਪਤਾ ਲਗਾਉਣ ਦੌਰਾਨ ਇਹ ਕਰਮਚਾਰੀ ਪੀੜਤ ਪਾਏ ਗਏ ਹਨ । ਜਿਸ ਤੋਂ ਬਾਅਦ ਸਾਰਿਆਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ । ਇਹ ਸਾਰੇ ਜਵਾਨ ਅਨੰਤਨਾਗ ਵਿੱਚ ਤਾਇਨਾਤ ਸਨ ।
ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਕਸ਼ਮੀਰ ਵਿੱਚ 28 ਜਵਾਨ ਸੰਕਰਮਿਤ ਪਾਏ ਗਏ ਹਨ । ਉਨ੍ਹਾਂ ਨੇ ਕਿਹਾ ਕਿ ਉਹ ਫੋਰਸ ਦੀ 90ਵੀਂ ਬਟਾਲੀਅਨ ਨਾਲ ਸਬੰਧਤ ਹਨ, ਜਿੱਥੇ ਇਸ ਵਾਇਰਸ ਨਾਲ ਜਾਨ ਗਵਾਉਣ ਵਾਲਾ ਕਾਂਸਟੇਬਲ ਤਾਇਨਾਤ ਸੀ । ਉਸਨੇ ਦੱਸਿਆ ਕਿ ਸਾਰੇ ਸੰਕਰਮਿਤ ਕਰਮਚਾਰੀਆਂ ਨੂੰ ਅਲੱਗ ਕਰ ਦਿੱਤਾ ਗਿਆ ਹੈ ਅਤੇ ਕੁਝ ਜਾਂਚ ਰਿਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ।
ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਵਾਨਾਂ ਨੂੰ ਕਿਹਾ ਗਿਆ ਹੈ ਕਿ ਜੇ ਉਹ ਕੋਵਿਡ-19 ਮਹਾਂਮਾਰੀ ਵਰਗੇ ਲੱਛਣ ਮਹਿਸੂਸ ਕਰਦੇ ਹਨ, ਤਾਂ ਉਨ੍ਹਾਂ ਨੂੰ ਇਸ ਬਾਰੇ ਤੁਰੰਤ ਜਾਣਕਾਰੀ ਦੇਣੀ ਚਾਹੀਦੀ ਹੈ । CRPF ਵਿੱਚ ਕੋਰੋਨਾ ਵਾਇਰਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ । ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ 516 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 353 ਜਵਾਨ ਠੀਕ ਹੋ ਚੁੱਕੇ ਹਨ । ਬੁੱਧਵਾਰ ਨੂੰ ਫੋਰਸ ਦੀਆਂ ਵੱਖ-ਵੱਖ ਇਕਾਈਆਂ ਤੋਂ ਕੋਰੋਨਾ ਵਾਇਰਸ ਦੀ ਲਾਗ ਦੇ ਸੱਤ ਹੋਰ ਮਾਮਲੇ ਸਾਹਮਣੇ ਆਏ ਹਨ ।