ਤਾਮਿਲਨਾਡੂ ਵਿਖੇ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 18 ਤੋਂ 24 ਸਾਲ ਦੀ ਉਮਰ ਦੇ ਤਿੰਨ ਨੌਜਵਾਨਾਂ ਦੀ ਵੀਰਵਾਰ ਸ਼ਾਮ ਨੂੰ ਦਰਦਨਾਕ ਮੌਤ ਹੋ ਗਈ ਜਦੋਂ ਏਗਮੋਰ-ਵਿੱਲੂਪੁਰਮ ਤੋਂ ਇੱਕ ਪੇਸੈਂਚਰ ਗੱਡੀ ਚੇਂਗਲਪੱਟੂ ਨੇੜੇ ਉਨ੍ਹਾਂ ‘ਤੇ ਚੜ੍ਹ ਗਈ ਜਦੋਂ ਉਹ ਇੱਕ ਇੰਸਟਾਗ੍ਰਾਮ ਰੀਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਤੰਬਰਮ ਰੇਲਵੇ ਪੁਲਿਸ ਨਾਲ ਜੁੜੇ ਇੱਕ ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਦੋਸਤ ਸਨ ਅਤੇ ਉਨ੍ਹਾਂ ਵਿੱਚੋਂ ਇੱਕ ਕਾਲਜ ਦਾ ਵਿਦਿਆਰਥੀ ਸੀ।
ਇਹ ਹਾਦਸਾ ਮਹਿੰਦਰਾ ਸਿਟੀ ਨੇੜੇ ਰੇਲਵੇ ਫਾਟਕ ਤੋਂ 1 ਤੋਂ ਡੇਢ ਕਿਲੋਮੀਟਰ ਦੀ ਦੂਰੀ ‘ਤੇ ਵਾਪਰਿਆ। ਮ੍ਰਿਤਕਾਂ ਵਿੱਚੋਂ ਇੱਕ ਕਾਲਜ ਦਾ ਵਿਦਿਆਰਥੀ ਹੈ ਅਤੇ ਦੂਜਾ ਦਿਹਾੜੀਦਾਰ ਹੈ। ਉਨ੍ਹਾਂ ਦੀ ਉਮਰ 18 ਤੋਂ 24 ਸਾਲ ਦੇ ਵਿਚਕਾਰ ਹੈ ਅਤੇ ਤਿੰਨੇ ਦੋਸਤ ਸਨ। ਉਨ੍ਹਾਂ ਦੇ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਨ੍ਹਾਂ ਨੇ ਪਹਿਲਾਂ ਵੀ ਇਸੇ ਤਰ੍ਹਾਂ ਦੇ ਵੀਡੀਓ ਅਪਲੋਡ ਕੀਤੇ ਸਨ। ਸੀਆਰਪੀਸੀ ਦੀ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਚੇਂਗਲਪੇਟ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ ਤੇ ਹੋਰ ਪੁੱਛਗਿੱਛ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: