3 Jaish-e-Mohammed terrorists: ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਖਿਲਾਫ਼ ਸੁਰੱਖਿਆ ਬਲਾਂ ਦਾ ਅਪਰੇਸ਼ਨ ਜਾਰੀ ਹੈ । ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ । ਦਰਅਸਲ, ਕੰਗਨ ਪਿੰਡ ਵਿੱਚ ਲੁਕੇ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਇਹ ਐਨਕਾਊਂਟਰ ਸ਼ੁਰੂ ਕੀਤਾ ਗਿਆ ਸੀ । ਸਾਵਧਾਨੀ ਦੇ ਤੌਰ ‘ਤੇ ਪੁਲਵਾਮਾ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ ।
ਇਸ ਤੋਂ ਪਹਿਲਾਂ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਵਿੱਚ ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ । ਅਵੰਤੀਪੋਰਾ ਦੇ ਸਾਈਮੋਹ ਪਿੰਡ ਵਿੱਚ ਅੱਤਵਾਦੀ ਲੁਕੇ ਹੋਣ ਦੀ ਖਬਰ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ ਸੀ । ਫੌਜ ਨੇ ਅੱਤਵਾਦੀਆਂ ਨੂੰ ਹਥਿਆਰ ਸੁੱਟਣ ਲਈ ਕਿਹਾ ਸੀ, ਪਰ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ ।
ਕਈ ਘੰਟਿਆਂ ਦੀ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਦਿੱਤੇ ਸਨ । ਸੁਰੱਖਿਆ ਬਲਾਂ ਨੇ ਉਨ੍ਹਾਂ ਕੋਲੋਂ ਭਾਰੀ ਬਾਰੂਦ ਬਰਾਮਦ ਕੀਤਾ ਸੀ । ਦੱਸਿਆ ਜਾ ਰਿਹਾ ਸੀ ਕਿ ਦੋਵੇਂ ਅੱਤਵਾਦੀ ਅੰਸਾਰ ਗਾਜਾਵਤ-ਉਲ-ਹਿੰਦ (ਏਜੀਐਚ) ਅੱਤਵਾਦੀ ਸੰਗਠਨ ਲਈ ਕੰਮ ਕਰਦੇ ਸਨ। ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨੇ ਲਗਾਤਾਰ ਤੀਜੇ ਦਿਨ ਮੁੱਠਭੇੜ ਕੀਤੀ ਸੀ ।