ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਚਾਰ ਸ਼ਖਸੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਖੇਤੀਬਾੜੀ ਵਿਗਿਆਨੀ ਡਾ. ਐੱਮ. ਐੱਸ. ਸਵਾਮੀਨਾਥਨ ਸ਼ਾਮਿਲ ਹਨ।

4 personalities including Chaudhary
ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਐਤਵਾਰ ਨੂੰ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਦਾ ਸਨਮਾਨ ਕਰਨਗੇ। ਸਿਹਤ ਖਰਾਬ ਹੋਣ ਕਾਰਨ ਉਹ ਅੱਜ ਨਹੀਂ ਆ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਡਵਾਨੀ ਦੇ ਘਰ ਮੌਜੂਦ ਰਹਿਣਗੇ।

4 personalities including Chaudhary
ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਅੱਜ ਦੇ ਪ੍ਰੋਗਰਾਮ ਵਿੱਚ ਚਾਰ ਸ਼ਖਸੀਅਤਾਂ ਦੇ ਪਰਿਵਾਰਾਂ ਨੇ ਇਹ ਸਨਮਾਨ ਪ੍ਰਾਪਤ ਕੀਤਾ। ਨਰਸਿਮਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮਐਸ ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਨੇ ਰਾਸ਼ਟਰਪਤੀ ਤੋਂ ਸਨਮਾਨ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਕੇਂਦਰ ਨੇ ਇਸ ਸਾਲ 5 ਸ਼ਖਸੀਅਤਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ। 2014 ‘ਚ ਸੱਤਾ ਸੰਭਾਲਣ ਤੋਂ ਬਾਅਦ ਮੋਦੀ ਦੇ ਕਾਰਜਕਾਲ ਦੌਰਾਨ ਮਦਨ ਮੋਹਨ ਮਾਲਵੀਆ, ਅਟਲ ਬਿਹਾਰੀ ਵਾਜਪਾਈ, ਪ੍ਰਣਬ ਮੁਖਰਜੀ, ਭੂਪੇਨ ਹਜ਼ਾਰਿਕਾ ਅਤੇ ਨਾਨਾਜੀ ਦੇਸ਼ਮੁਖ ਨੂੰ ਇਹ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਗਿਆ ਹੈ। 2024 ਦੀਆਂ 5 ਮਸ਼ਹੂਰ ਹਸਤੀਆਂ ਸਮੇਤ ਹੁਣ ਤੱਕ ਇਹ ਸਨਮਾਨ ਹਾਸਲ ਕਰਨ ਵਾਲਿਆਂ ਦੀ ਗਿਣਤੀ 53 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: