4G Internet to be restored: ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਲਗਭਗ ਡੇਢ ਸਾਲ ਬਾਅਦ ਪੂਰੇ ਰਾਜ ਵਿੱਚ 4G ਮੋਬਾਈਲ ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਹੈ। ਪ੍ਰਮੁੱਖ ਸਕੱਤਰ (ਬਿਜਲੀ ਅਤੇ ਜਾਣਕਾਰੀ) ਰੋਹਿਤ ਕਾਂਸਲ ਨੇ ਸ਼ੁੱਕਰਵਾਰ ਸ਼ਾਮ ਨੂੰ ਇਹ ਜਾਣਕਾਰੀ ਦਿੱਤੀ । ਦੱਸਿਆ ਜਾ ਰਿਹਾ ਹੈ ਕਿ ਇਹ ਕਦਮ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ 5 ਅਗਸਤ 2019 ਤੋਂ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਸੀ । ਹਾਲਾਂਕਿ, ਪਿਛਲੇ ਸਾਲ 25 ਜਨਵਰੀ ਨੂੰ 2G ਸੇਵਾ ਬਹਾਲ ਕਰ ਦਿੱਤੀ ਗਈ ਸੀ। ਸਧਾਰਣ ਜਿੰਦਗੀ ਨੂੰ ਪੂਰੀ ਤਰਾਂ ਵਾਪਸ ਟਰੈਕ ‘ਤੇ ਲਿਆਉਣ ਲਈ ਹੁਣ 4G ਇੰਟਰਨੈਟ ਸੇਵਾ ਹੁਣ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਗਈ ਹੈ। ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਜੰਮੂ-ਕਸ਼ਮੀਰ ਵਿੱਚ 4G ਸੇਵਾ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇੱਕ ਟਵੀਟ ਰਾਹੀਂ 4G ਸੇਵਾ ਮੁੜ ਬਹਾਲ ਹੋਣ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ । ਅਬਦੁੱਲਾ ਨੇ ਟਵੀਟ ਕਰਦਿਆਂ ਲਿਖਿਆ -‘4G ਮੁਬਾਰਕ। ਅਗਸਤ 2019 ਤੋਂ ਬਾਅਦ ਪਹਿਲੀ ਵਾਰ ਪੂਰੇ ਜੰਮੂ-ਕਸ਼ਮੀਰ ਵਿੱਚ 4G ਮੋਬਾਇਲ ਡਾਟਾ ਸੇਵਾ ਬਹਾਲ ਕੀਤੀ ਗਈ। ਦੇਰ ਆਏ ਦੁਰੁਸਤ ਆਏ।’
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਜੰਮੂ-ਕਸ਼ਮੀਰ ਦੇ ਘੱਟ ਸੰਵੇਦਨਸ਼ੀਲ ਇਲਾਕਿਆਂ ਵਿੱਚ ਟ੍ਰਾਇਲ ਦੇ ਅਧਾਰ ‘ਤੇ 4G ਸੇਵਾ ਬਹਾਲ ਕੀਤੀ ਗਈ ਸੀ। ਇਸ ਤੋਂ ਬਾਅਦ ਹੁਣ ਪੂਰੇ ਰਾਜ ਵਿੱਚ ਇਹ ਸੇਵਾ ਬਹਾਲ ਕਰ ਦਿੱਤੀ ਗਈ ਹੈ।
ਇਹ ਵੀ ਦੇਖੋ: ਦੇਖੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਯੂਪੀ ਦੇ ਗੰਨਾਂ ਉਤਪਾਦਕ ਕਿਸਾਨ ਕਿਵ਼ੇਂ ਹੋ ਰਹੇ ਨੇ ਕਰਜ਼ਾਈ