ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ । ਦਰਅਸਲ, ਜੰਮੂ-ਕਸ਼ਮੀਰ ਰਾਸ਼ਟਰੀ ਰਾਜ ਮਾਰਗ ਤੋਂ ਇੱਕ ਕਾਰ ਤਿਲਕ ਕੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜਖ਼ਮੀ ਹੋ ਗਏ।
ਇਸ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ NH-44 ‘ਤੇ ਉਸ ਸਮੇਂ ਵਾਪਰਿਆ ਜਦੋਂ ਟਾਟਾ ਸੂਮੋ ਅਸੰਤੁਲਿਤ ਹੋ ਕੇ 400 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ । ਇਸ ਹਾਦਸੇ ‘ਤੇ ਪੀਐਮ ਮੋਦੀ ਨੇ ਵੀ ਟਵੀਟ ਕਰ ਕੇ ਦੁੱਖ ਜ਼ਾਹਿਰ ਕੀਤਾ ਹੈ ।
ਇਹ ਵੀ ਪੜ੍ਹੋ: ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਦਿੱਤਾ ਅਸਤੀਫ਼ਾ, ਸਿਰਫ਼ 115 ਦਿਨ ਮੁੱਖ ਮੰਤਰੀ ਰਹੇ
ਦਰਅਸਲ, ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ,”ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਵਾਪਰੇ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ । ਇਸ ਹਾਦਸੇ ਵਿੱਚ ਜਿਨ੍ਹਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ । ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਮੈਂ ਕਾਮਨਾ ਕਰਦਾ ਹਾਂ।”
ਮੀਡੀਆ ਰਿਪੋਰਟਾਂ ਦੇ ਅਨੁਸਾਰ ਘਟਨਾ ਵਾਲੀ ਥਾਂ ‘ਤੇ ਪੁਲਿਸ ਅਤੇ SDRF ਦੀ ਟੀਮ ਪਹੁੰਚੀ, ਤਾਂ ਖੱਡ ਵਿੱਚ ਕਾਰ ਤੱਕ ਪਹੁੰਚਣ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ । ਬਚਾਅ ਟੀਮ ਨੂੰ ਹੇਠਾਂ ਜਾਣ ਲਈ ਰੱਸੀ ਦਾ ਸਹਾਰਾ ਲੈਣਾ ਪਿਆ। ਘਟਨਾ ਸਥਾਨ ‘ਤੇ ਪੰਜ ਲੋਕ ਮ੍ਰਿਤਕ ਪਾਏ ਗਏ, ਜਦਕਿ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ।
ਦੱਸ ਦੇਈਏ ਕਿ ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਪ੍ਰਧਾਨ ਪੀ.ਡੀ. ਨਿਤਿਆ ਨੇ ਦੱਸਿਆ ਕਿ ਇਹ ਘਟਨਾ ਰਾਮਬਨ ਜ਼ਿਲ੍ਹੇ ਦੇ ਡਿਗਡੋਲੇ ਵਿੱਚ ਵਾਪਰੀ । ਉਨ੍ਹਾਂ ਦੱਸਿਆ ਕਿ ਇੱਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਕਾਰ ਚਾਲਕ ਆਪਣਾ ਕਾਬੂ ਗੁਆ ਬੈਠਾ ਅਤੇ ਇਹ ਹਾਦਸਾ ਵਾਪਰ ਗਿਆ।
ਇਹ ਵੀ ਦੇਖੋ: ਲੁਧਿਆਣਾ ਦੇ ਸ਼ਾਹੂਕਾਰ ਦੇ ਸਾਹਮਣੇ ਕਈ ਸਾਲਾਂ ਤੋਂ ਰੋਜ਼ ਹੁੰਦਾ ਸੀ ਗਰਭਵਤੀ ਔਰਤ ਦਾ ਸੜਕ ‘ਤੇ ਬਲਾਤਕਾਰ