ਗੁਜਰਾਤ ਦੇ ਸੂਰਤ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸੂਰਤ ਦੇ ਸਚਿਨ ਇਲਾਕੇ ‘ਚ 5 ਮੰਜ਼ਿਲਾ ਇਮਾਰਤ ਡਿੱਗ ਗਈ। ਇਸ 5 ਮੰਜ਼ਿਲਾ ਇਮਾਰਤ ਦੇ ਮਲਬੇ ਹੇਠ ਕਈ ਲੋਕ ਦੱਬ ਗਏ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਸੱਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਬਚਾਅ ਕਾਰਜ ‘ਚ ਲੱਗੀਆਂ ਟੀਮਾਂ ਮਲਬਾ ਹਟਾ ਕੇ ਜਾਂਚ ‘ਚ ਜੁਟੀਆਂ ਹੋਈਆਂ ਹਨ।
ਜਾਣਕਾਰੀ ਸਾਹਮਣੇ ਆਈ ਹੈ ਕਿ ਸੂਰਤ ‘ਚ ਜੋ ਇਮਾਰਤ ਡਿੱਗੀ ਹੈ ਉਹ ਅੱਠ ਸਾਲ ਪੁਰਾਣੀ ਸੀ। ਇਹ ਇਮਾਰਤ 2017 ਵਿੱਚ ਬਣੀ ਸੀ। ਅਜਿਹੇ ‘ਚ ਸਵਾਲ ਇਹ ਉੱਠ ਰਿਹਾ ਹੈ ਕਿ ਕੀ ਬਹੁਮੰਜ਼ਿਲਾ ਇਮਾਰਤ ਦੇ ਨਿਰਮਾਣ ‘ਚ ਸਹੀ ਨਿਰਮਾਣ ਸਮੱਗਰੀ ਦੀ ਵਰਤੋਂ ਨਹੀਂ ਕੀਤੀ ਗਈ। ਪਤਾ ਲੱਗਾ ਹੈ ਕਿ ਇਸ ਇਮਾਰਤ ਵਿੱਚ ਛੇ ਪਰਿਵਾਰ ਰਹਿੰਦੇ ਹਨ। ਸੂਰਤ ਦਾ ਇਲਾਕਾ ਜਿੱਥੇ ਇਹ ਘਟਨਾ ਵਾਪਰੀ ਹੈ, ਉਹ ਸੂਰਤ ਨਗਰ ਨਿਗਮ (ਐੱਸ.ਐੱਮ.ਸੀ.) ਅਧੀਨ ਆਉਂਦਾ ਹੈ।
ਇਮਾਰਤ ਡਿੱਗਣ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਮਾਰਤ ਦੇ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਉੱਥੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਇਮਾਰਤ ਦੇ ਡਿੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰੀ ਬਾਰਿਸ਼ ਕਾਰਨ ਇਹ ਇਮਾਰਤ ਡਿੱਗ ਗਈ।
ਇਹ ਵੀ ਪੜ੍ਹੋ : 22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ ਬਜਟ ਸੈਸ਼ਨ, ਵਿੱਤ ਮੰਤਰੀ 23 ਜੁਲਾਈ ਨੂੰ ਪੇਸ਼ ਕਰਨਗੇ ਬਜਟ
ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਦੱਸਿਆ ਕਿ ਇਮਾਰਤ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਕੀਤਾ ਜਾ ਰਿਹਾ ਹੈ। NDRF ਦੀ ਟੀਮ ਪੂਰੀ ਮਿਹਨਤ ਕਰ ਰਹੀ ਹੈ। ਇਮਾਰਤ 2017-18 ਵਿੱਚ ਬਣਾਈ ਗਈ ਸੀ। ਇਸ ਦੇ ਖਸਤਾ ਹੋਣ ਕਾਰਨ ਸੂਰਤ ਨਗਰ ਨਿਗਮ ਨੇ ਵੀ ਇਸ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਸਨ। ਇਮਾਰਤ ਵਿਚ ਰਹਿੰਦੇ ਜ਼ਿਆਦਾਤਰ ਲੋਕਾਂ ਨੇ ਇਸ ਨੂੰ ਖਾਲੀ ਕਰ ਦਿੱਤਾ ਸੀ ਪਰ 5 ਤੋਂ 6 ਪਰਿਵਾਰ ਅਜੇ ਵੀ ਉਥੇ ਰਹਿ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: