ਲੋਕ ਸਭਾ ਚੋਣਾਂ ਤੋਂ ਪਹਿਲਾਂ ਪੀਐੱਮ ਮੋਦੀ ਐਕਸ਼ਨ ਵਿਚ ਨਜ਼ਰ ਆ ਰਹੇ ਹਨ। ਅਗਲੇ 5 ਸਾਲ ਲਈ ਉਨ੍ਹਾਂ ਨੇ ਆਪਣੇ ਕੈਬਨਿਟ ਮੰਤਰੀਆਂ ਨੂੰ ਵੱਡਾ ਹੁਕਮ ਦਿੱਤਾ ਹੈ।
ਸੂਤਰਾਂ ਮੁਤਾਬਕ ਪੀਐੱਮ ਮੋਦੀ ਨੇ ਆਪਣੇ ਮੰਤਰੀਆਂ ਤੋਂ ਨਵੀਂ ਸਰਕਾਰ ਲਈ ਪਹਿਲਾਂ 100 ਦਿਨਾਂ ਤੇ ਅਗਲੇ 5 ਸਾਲਾਂ ਲਈ ਰੋਡਮੈਪ ਦਾ ਮਸੌਦਾ ਤਿਆਰ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਪੀਐੱਮ ਨੇ ਮੰਤਰੀਆਂ ਤੋਂ 100 ਦਿਨ ਤੇ 5 ਸਾਲ ਦੇ ਏਜੰਡੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਪਣੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੱਤਰਾਂ ਨੂੰ ਮਿਲਣ ਲਈ ਵੀ ਕਿਹਾ ਗਿਆ ਹੈ।
ਇਹ ਬੈਠਕ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਪ੍ਰੋਗਰਾਮ ਦੇ ਐਲਾਨ ਦੇ ਇਕ ਦਿਨ ਬਾਅਦ ਹੋਇਆ ਹੈ। ਕੈਬਨਿਟ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਚੋਣ ਕਮਿਸ਼ਨ ਦੀ ਸਿਫਾਰਸ਼ ਭੇਜੀ। ਇਸ ਦੇ ਨਾਲ ਹੀ ਦੇਸ਼ ਵਿਚ 7 ਪੜਾਵਾਂ ਵਿਚ ਤਰੀਕਾਂ ਨੂੰ ਅਧਿਸੂਚਿਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਦੇਸ਼ ਵਿਚ 7 ਪੜਾਵਾਂ ਵਿਚ ਕੁੱਲ 543 ਸੀਟਾਂ ‘ਤੇ ਮਤਦਾਨ ਕਰਾਉਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਅਫਗਾਨਿਸਤਾਨ ‘ਚ ਬੱਸ ਦੀ ਤੇਲ ਦੇ ਟੈਂਕਰ ਨਾਲ ਹੋਈ ਟੱਕਰ, 21 ਲੋਕਾਂ ਦੀ ਗਈ ਜਾਨ, 38 ਜ਼ਖਮੀ
ਦੱਸ ਦੇਈਏ ਕਿ 19 ਅਪ੍ਰੈਲ ਨੂੰ 102 ਸੀਟਾਂ ‘ਤੇ ਪਹਿਲੇ ਪੜਾਅ ਦੇ ਮਤਦਾਨ ਲਈ ਪਹਿਲਾ ਨੋਟੀਫਿਕੇਸ਼ਨ 20 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਕਿਸੇ ਵਿਸ਼ੇਸ਼ ਪੜਾਅ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰੀਆਂ ਜਾਂ ਸਕੱਤਰ ਤੋਂ ਆਪਣੇ ਮੰਤਰਾਲੇ ਦੇ ਨਵੀਂ ਸਰਕਾਰ ਦੇ ਪਹਿਲੇ 100 ਦਿਨ ਤੇ ਅਗਲੇ 5 ਸਾਲ ਦਾ ਰੋਡਮੈਪ ਤਿਆਰ ਕਰੇ। ਨਵੀਂ ਸਰਕਾਰ ਬਣਨ ਦੇ ਬਾਅਦ ਕਿਵੇਂ ਪਹਿਲੇ 100 ਦਿਨ ਤੇ 5 ਸਾਲ ਦੇ ਏਜੰਡੇ ਦੇ ਬੇਹਤਰ ਇੰਪਲੀਮੇਂਟੇਸ਼ਨ ਹੋਵੇ ਇਸ ਦਾ ਵੀ ਰੋਡਮੈਪ ਤੇ ਖਾਕਾ ਤਿਆਰ ਕਰੇ।
ਵੀਡੀਓ ਲਈ ਕਲਿੱਕ ਕਰੋ -: